ਅੰਮ੍ਰਿਤਸਰ (ਸੁਮਿਤ ਖੰਨਾ) : ਦੇਸ਼ ਭਰ 'ਚ ਅੱਜ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਅੰਮ੍ਰਿਤਸਰ 'ਚ ਭਗਤ ਸਿੰਘ ਦੇ ਨਾਂ ਨਾਲ ਜੁੜੀ ਸੰਸਥਾ ਸ਼ਹੀਦ ਵੈਲਫੇਅਰ ਕਲੱਬ ਨੇ ਇਸ ਮੌਕੇ 'ਤੇ ਬੂਟ ਪਾਲਿਸ਼ ਕਰਕੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਕੋਈ ਵੀ ਕੰਮ ਛੋਟਾ ਨਹੀਂ ਹੁੰਦਾ। ਇਸ ਸਬੰਧੀ ਗੱਲਬਾਤ ਕਰਦਿਆਂ ਸੰਸਥਾ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਵਾਅਦੇ ਕਰਕੇ ਭੁੱਲ ਜਾਂਦੀਆਂ ਹਨ ਤੇ ਸ਼ਹੀਦਾਂ ਦੇ ਸੁਪਨੇ ਪੂਰੇ ਕਰਨ ਲਈ ਕੁਝ ਨਹੀਂ ਕੀਤਾ, ਜਿਸ ਕਰਕੇ ਅੱਜ ਉਹ ਬੂਟ ਪਾਲਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਇਕ ਸਰਕਾਰ ਨੂੰ ਸੰਦੇਸ਼ ਦੇਣਾ ਨਹੀਂ ਹੈ ਸਗੋਂ ਦੇਸ਼ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੰਦੇਸ਼ ਦੇਣਾ ਹੈ ਕਿ ਉਹ ਆਪਣੇ ਵਾਅਦਿਆਂ 'ਤੇ ਕਾਇਮ ਰਹਿਣ।
ਮਜੀਠੀਆ ਦਾ ਭਾਰਤ ਭੂਸ਼ਣ ਆਸ਼ੂ 'ਤੇ ਵੱਡਾ ਹਮਲਾ
NEXT STORY