ਅੰਮ੍ਰਿਤਸਰ : ਕਲਯੁਗੀ ਪਿਤਾ ਵੱਲੋਂ ਆਪਣੀ 14 ਸਾਲਾ ਧੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਥਾਣਾ ਖਿਲਚੀਆਂ ਵਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਦੀ ਮਾਂ ਨੇ ਦੱਸਿਆ ਕਿ ਉਸ ਨੇ ਆਪਣੀ ਧੀ ਨੂੰ ਪਿੰਡ ਦੇ ਇਕ ਦੁਕਾਨਦਾਰ ਕੋਲੋਂ ਪੈਸੇ ਲੈਣ ਲਈ ਭੇਜਿਆ ਸੀ। ਪਿਤਾ ਉਸ ਨੂੰ ਲੈਣ ਲਈ ਪਿੱਛੇ ਚਲਾ ਗਿਆ। ਕਰੀਬ ਦੋ ਘੰਟੇ ਬਾਅਦ ਜਦੋਂ ਉਸ ਦੀ ਧੀ ਵਾਪਸ ਆਈ ਤਾਂ ਉਹ ਘਬਰਾਈ ਹੋਈ ਸੀ। ਮਾਂ ਨੇ ਜਦੋਂ ਪੁੱਛਿਆ ਤਾਂ ਪੀੜਤਾ ਨੇ ਪਿਤਾ ਵਲੋਂ ਕੀਤੇ ਗਏ ਜਬਰ-ਜ਼ਨਾਹ ਬਾਰੇ ਦੱਸਿਆ। ਮਹਿਲਾ ਸਬ ਇੰਸਪੈਕਟਰ ਹਰਪ੍ਰਰੀਤ ਕੌਰ ਨੇ ਦੱਸਿਆ ਕਿ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਪਿਤਾ ਨੂੰ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਲੜਕੀ ਦਾ ਮੈਡੀਕਲ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਠਿੰਡਾ 'ਚ ਵੱਡੀ ਵਾਰਦਾਤ : 3 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ
ਵਿਆਹ ਦੇ 28 ਦਿਨਾਂ ਬਾਅਦ ਲਾੜੀ ਬਣੀ ਮਾਂ, ਜਾਣ ਦੰਗ ਰਹਿ ਗਿਆ ਸਾਰਾ ਟੱਬਰ
NEXT STORY