ਅੰਮ੍ਰਿਤਸਰ (ਸੁਮਿਤ ਖੰਨਾ) - ਭਗਤੀ ਤੇ ਸ਼ਕਤੀ ਦਾ ਪ੍ਰਤੀਕ ਮੀਰੀ ਪੀਰੀ ਦਿਵਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਬੜੀ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਵਿਸ਼ੇਸ਼ ਮੌਕੇ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਗੁਰ ਤੇ ਸਿੱਖ ਇਤਿਹਾਸ ਨਾਲ ਜੋੜਦੇ ਹੋਏ ਕੀਰਤਨ ਤੇ ਵਾਰਾਂ ਨਾਲ ਆਈ ਹੋਈ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਲਗਵਾਈ ਅਤੇ ਕੀਰਤਨ ਸਰਵਨ ਕੀਤਾ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਸੰਗਤ ਨੂੰ ਮੀਰੀ-ਪੀਰੀ ਦਿਵਸ ਦੀ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਣ ਲਈ ਪ੍ਰੇਰਿਤ ਕੀਤਾ।

ਦੱਸ ਦੇਈਏ ਕਿ ਸਿੱਖ ਇਤਿਹਾਸ 'ਚ ਇਸ ਦਿਹਾੜੇ ਦਾ ਬਹੁਤ ਜ਼ਿਆਦਾ ਖਾਸ ਮਹੱਤਵ ਹੈ, ਕਿਉਂਕਿ ਇਸੇ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਹਰਿਗੋਬਿੰਦ ਸਾਹਿਬ ਨੇ 2 ਤਲਵਾਰਾਂ ਧਾਰਨ ਕਰਕੇ ਸਿੱਖਾਂ ਨੂੰ ਸੰਤ-ਸਿਪਾਹੀ ਬਣਾਇਆ ਸੀ ਅਤੇ ਬਾਣੀ ਦੇ ਨਾਲ-ਨਾਲ ਬਾਣੇ ਨਾਲ ਜੁੜਨ ਦਾ ਸੰਦੇਸ਼ ਦਿੱਤਾ ਸੀ।
ਵੇਰਕਾ ਉਤਪਾਦਾਂ ਦੀਆਂ ਕੀਮਤਾਂ 'ਚ ਵਾਧਾ
NEXT STORY