ਅੰਮ੍ਰਿਤਸਰ(ਛੀਨਾ): ਵਿਦੇਸ਼ਾਂ 'ਚ ਵੱਸਦੇ ਲੋਕਾਂ 'ਚ ਵੀ ਖੇਤੀਬਾੜੀ ਵਿਰੋਧੀ ਕਾਨੂੰਨਾਂ ਦੇ ਵਿਰੋਧ 'ਚ ਮੋਦੀ ਸਰਕਾਰ ਖ਼ਿਲਾਫ਼ ਦਿਨੋਂ-ਦਿਨ ਭਾਰੀ ਗੁੱਸਾ ਵਧਦਾ ਜਾ ਰਿਹਾ ਹੈ। ਇਹ ਵਿਚਾਰ ਇਟਲੀ ਤੋਂ ਇੰਡੀਅਨ ਸਿੱਖ ਕਮਿਊਨਿਟੀ ਦੇ ਪ੍ਰਧਾਨ ਸੁਖਦੇਵ ਸਿੰਘ ਕੰਗ ਨੇ ਅੱਜ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਇਟਲੀ 'ਚ ਭਾਰਤੀ ਮੂਲ ਦੇ ਨਾਗਰਿਕਾਂ ਵਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ 12 ਦਸੰਬਰ ਨੂੰ ਸੜਕਾਂ 'ਤੇ ਉਤਰ ਕੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਤਾਂ ਜੋ ਮੋਦੀ ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗ ਕੇ ਥੋੜੀ ਹੋਸ਼ 'ਚ ਆਵੇ ਅਤੇ ਕਾਲੇ ਕਾਨੂੰਨ ਰੱਦ ਕਰ ਕੇ ਕਿਸਾਨਾਂ ਨੂੰ ਰਾਹਤ ਪਹੁੰਚਾਏ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ
ਕੰਗ ਨੇ ਆਖਿਆ ਕਿ ਭਾਵੇਂ ਅਸੀਂ ਹੁਣ ਵਿਦੇਸ਼ਾਂ ਦੇ ਨਾਗਰਿਕ ਬਣ ਚੁੱਕੇ ਹਾਂ ਪਰ ਸਾਡੀ ਰੂਹ ਅੱਜ ਵੀ ਪੰਜਾਬ 'ਚ ਹੀ ਵੱਸਦੀ ਹੈ ਕਿਉਂਕਿ ਸਾਡੇ ਪਰਿਵਾਰ ਕਿਸਾਨੀ ਕਿੱਤੇ ਨਾਲ ਜੁੜੇ ਹੋਏ ਹਨ। ਕੰਗ ਨੇ ਆਖਿਆ ਕਿ ਕੜਾਕੇ ਦੀ ਠੰਡ 'ਚ ਪਰਿਵਾਰਾਂ ਸਮੇਤ ਦਿੱਲੀ ਦੀਆਂ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਚਾਹ ਅਤੇ ਲੰਗਰ ਦਾ ਪ੍ਰਬੰਧ ਕਰਨ ਵਾਲੇ ਬਾਬਾ ਮਾਨ ਸਿੰਘ ਪਿਹੋਵੇ ਵਾਲੇ, ਬਾਬਾ ਮੋਹਨ ਸਿੰਘ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਸਮੇਤ ਸਭ ਸੰਤਾਂ-ਮਹਾਪੁਰਖਾਂ ਤੋਂ ਵਿਦੇਸ਼ਾਂ ਦੇ ਲੋਕ ਬੇਹੱਦ ਖੁਸ਼ ਹਨ। ਇਸ ਮੌਕੇ ਗਿਆਨੀ ਜਸਪਾਲ ਸਿੰਘ, ਦਵਿੰਦਰ ਸਿੰਘ ਭੇਵਾ, ਜਗਮੀਤ ਸਿੰਘ, ਬਖਸ਼ੀਸ਼ ਸਿੰਘ, ਲਖਵਿੰਦਰ ਸਿੰਘ ਅਤੇ ਮੱਖਣ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਬਰਨਾਲਾ 'ਚ ਵੱਡੀ ਵਾਰਦਾਤ : ਨੌਜਵਾਨ ਦੇ ਟੋਟੇ-ਟੋਟੇ ਕਰ ਗਟਰ 'ਚ ਸੁੱਟੀ ਲਾਸ਼
ਵਿਵਾਦਾਂ 'ਚ ਨਾਭਾ ਜੇਲ, ਫਿਰ ਕੈਦੀ ਤੋਂ ਮੋਬਾਇਲ ਬਰਾਮਦ
NEXT STORY