ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਾਰਨ ਖਾਨ ਦੇ ਸ਼ਾਮਲ ਹੋਣ ਦੀ ਸੰਭਵਾਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ 'ਚ ਸ਼ਾਮਲ ਹੋਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਸਮੇਤ ਭਾਰਤ ਪਾਕਿ ਦੇ ਕਈ ਮੁੱਖ ਮੰਤਰੀਆਂ, ਰਾਜਪਾਲਾਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ।
ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਿੱਥੇ ਨਵੰਬਰ 'ਚ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਇਤਿਹਾਸਕ ਗੁਰਮਤਿ ਸਮਾਗਮਾਂ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਜੀ ਤੌਰ 'ਤੇ ਮਿਲ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵਲੋਂ 25 ਜੁਲਾਈ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਪਾਵਨ ਧਰਤੀ ਤੋਂ ਬੇਰ ਸਾਹਿਬ ਸੁਲਤਾਪੁਰ ਲੋਧੀ ਤੱਕ ਖਾਲਸਾਈ ਰਵਾਇਤਾਂ ਅਨੁਸਾਰ ਸਜਾਏ ਜਾ ਰਹੇ ਨਗਰ ਕੀਰਤਨ 'ਚ ਸ਼ਾਮਲ ਹੋਣ ਲਈ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੀਤੇ ਦਿਨ ਲਿਖਤੀ ਸੱਦਾ ਭੇਜਿਆ ਗਿਆ ਹੈ।
ਫੈਕਟਰੀ ਧਮਾਕਾ : ਮਲਬੇ 'ਚੋਂ ਮਿਲੀ ਤੀਜੇ ਵਰਕਰ ਦੀ ਅੱਧ-ਸੜੀ ਲਾਸ਼
NEXT STORY