ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ 'ਚ ਯੂਥ ਗੈਮਜ ਐਂਡ ਸਪੋਰਟਸ ਐਸੋਸੀਏਸ਼ਨ ਪੰਜਾਬ ਵਲੋਂ ਦੂਜਾ ਰਾਸ਼ਟਰੀ ਨੌਜਵਾਨ ਖੇਡਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਖੇਡਾਂ 'ਚ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਖਿਡਾਰੀਆਂ ਨੇ ਹਿੱਸਾ ਲਿਆ।
ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸੈਕੇਟਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਇਸ ਆਯੋਜਨ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਾ ਮੁਕਤ ਕਰਨਾ ਖੇਡਾਂ ਪ੍ਰਤੀ ਜਾਗਰੂਕ ਕਰਨਾ ਹੈ। ਉਥੇ ਹੀ ਇਸ ਸਮਾਗਮ 'ਚ ਪੰਜਾਬ ਮਹਿਲਾ ਕਾਂਗਰਸ ਕਮੇਟੀ ਦੀ ਪ੍ਰਧਾਨ ਮਮਤਾ ਦੱਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਕਰਤ ਕੀਤੀ। ਉਨ੍ਹਾਂ ਨੇ ਯੂਥ ਗੇਮਜ਼ ਐਂਡ ਸਪੋਰਟਸ ਐਸੋਸੀਏਸ਼ਨ ਪੰਜਾਬ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਖੇਡਾਂ 'ਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ ਮੈਡਲ ਤੋਂ ਟ੍ਰੋਫੀਆਂ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਤੇ ਇਸ ਦੇ ਨਾਲ ਹੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
ਨਵਜੋਤ ਕੌਰ ਸਿੱਧੂ ਦੀ ਵਾਇਰਲ ਆਡੀਓ ਦੀ ਅਕਾਲੀਆਂ ਨੇ ਰੈਲੀ 'ਚ ਉਡਾਈ ਖਿੱਲੀ
NEXT STORY