ਅੰਮ੍ਰਿਤਸਰ : ਖੇਤੀ ਕਾਨੂੰਨਾਂ ਨੂੰ ਲੈ ਕੇ ਸੂਬੇ ਭਰ 'ਚ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਇਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੀ ਸਬਜ਼ੀ ਮੰਡੀ 'ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ 10 ਵਜੇਂ ਦੇ ਕਰੀਬ ਰੈਲੀ ਕੀਤੀ ਜਾਵੇਗੀ। ਇਕ ਵਾਰ ਫ਼ਿਰ ਸਿੱਧੂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਹੱਕ 'ਚ ਗੱਜਣਗੇ।
ਇਹ ਵੀ ਪੜ੍ਹੋ : ਅੱਜ ਕਿਸਾਨਾਂ ਦੇ ਹੱਕ 'ਚ ਅੰਮ੍ਰਿਤਸਰ 'ਚ ਗੱਜਣਗੇ ਨਵਜੋਤ ਸਿੱਧੂ
ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਧਰਨਾ ਲਾਇਆ ਗਿਆ ਸੀ, ਜਿਸ 'ਚ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਏ ਸਨ। ਇਸ ਦੌਰਾਨ ਸਿੱਧੂ ਨੇ ਮੋਦੀ ਸਰਕਾਰ ਨੂੰ ਕਾਫ਼ੀ ਝਾੜ ਪਾਈ ਸੀ। ਨਵਜੋਤ ਸਿੱਧੂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਫ਼ੈਸਲਿਆਂ ਕਾਰਨ ਪੰਜਾਬੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬੀਆਂ ਦੀ ਪੱਗ ਨੂੰ ਹੱਥ ਪਾ ਰਹੀ ਹੈ ਪਰ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਸੂਬੇ ਦੇ ਆਪਣੇ ਮਸਲੇ ਹੁੰਦੇ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਮੁੱਖ ਮੰਤਰੀ ਸਮੇਤ ਬਾਕੀ ਨੁਮਾਇੰਦਿਆਂ ਦੀ ਚੋਣ ਕੀਤੀ ਜਾਂਦੀ ਹੈ ਪਰ ਮੋਦੀ ਸਰਕਾਰ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਦੀ ਆਵਾਜ਼ ਨੂੰ ਦਬਾਉਣ 'ਚ ਲੱਗੀ ਹੋਈ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਜੀ. ਐਸ. ਟੀ. ਦੀ ਤਰ੍ਹਾਂ ਹੀ ਪੰਜਾਬ ਦੀ ਆਮਦਨ 'ਤੇ ਵਾਰ ਕੀਤਾ ਹੈ ਅਤੇ ਸਾਡਾ ਹੀ ਪੈਸਾ ਸਾਨੂੰ ਨਹੀਂ ਮੋੜ ਰਹੀ, ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਇਹ ਧੱਕੇਸ਼ਾਹੀ ਕਿਸੇ ਵੀ ਹਾਲਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਜਿਸ ਦੀ ਲੰਮੀ ਉਮਰ ਲਈ ਰੱਖਿਆ ਸੀ ਕਰਵਾ ਚੌਥ ਉਸੇ ਨੂੰ ਚਿੱਟੇ ਕਫ਼ਨ 'ਚ ਲਿਪਟੇ ਵੇਖ ਪਤਨੀ ਦੇ ਉਡੇ ਹੋਸ਼
ਪਾਣੀ ਦੇ ਕੁਨੈਕਸ਼ਨ ਨੂੰ ਲੈ ਕੇ ਆਪਸ 'ਚ ਭਿੜੇ ਮੁਹੱਲਾ ਵਾਸੀ ਤੇ ਕੌਂਸਲਰ
NEXT STORY