ਅੰਮ੍ਰਿਤਸਰ (ਸੁਮਿਤ ਖੰਨਾ) : ਕੈਬਨਿਟ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੇ ਹਲਕੇ 'ਚ ਐਕਟਿਵ ਹੋ ਗਏ ਹਨ। ਪਿਛਲੇ ਤਿੰਨ ਦਿਨਾਂ ਸਿੱਧੂ ਨੂੰ ਮਿਲਣ ਲਈ ਉਨ੍ਹਾਂ ਦੇ ਸਮਰਥਕ ਕੋਠੀ ਆ ਰਹੇ ਹਨ, ਜਿਨ੍ਹਾਂ ਨਾਲ ਉਨ੍ਹਾਂ ਵਲੋਂ ਲੰਮੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਉਨ੍ਹਾਂ ਵਲੋਂ ਪੁਰਾਣੇ ਮਹਿਕਮੇ ਦੇ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ। ਉਨ੍ਹਾਂ ਨੇ ਅਧਿਕਾਰੀਆਂ ਮਕਬੂਲਪੁਰਾ 'ਚ ਬੰਦ ਪਏ ਸੀਵਰੇਜ਼ ਦੀ ਰਿਪੋਰਟ ਲਈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਲਈ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਸਿੱਧੂ ਵਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਜਿਨ੍ਹਾਂ ਲੋਕਾਂ ਦੇ ਘਰਾਂ 'ਚ ਗੰਦਾ ਪਾਣੀ ਸੀਵਰੇਜ਼ ਬੰਦ ਹੋਣ ਕਰਨ ਭਰ ਗਿਆ ਹੈ ਉਸ ਨੂੰ ਜਲਦ ਤੋਂ ਜਲਦ ਕੱਢਿਆ ਜਾਵੇ। ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਇਲਾਕਿਆਂ ਦੇ ਕੰਮ ਸਹੀ ਤਰੀਕੇ ਨਾਲ ਕੀਤੇ ਜਾਵੇਗਾ ਤਾਂ ਜੋ ਜਲਦ ਹੀ ਗੰਦੇ ਪਾਣੀ ਦੀ ਸਮੱਸਿਆ ਹੱਲ ਕੀਤੀ ਜਾ ਸਕੇ।
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਕਰਕੇ ਘਿਰੇ ਕਮਲਨਾਥ, ਅਕਾਲ ਤਖਤ ਸਾਹਿਬ ਸਖਤ
NEXT STORY