ਅੰਮ੍ਰਿਤਸਰ (ਗੁਰਪ੍ਰੀਤ) : ਲੋਕ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਉਸੇ ਤਰ੍ਹਾਂ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ। ਇਸ ਦੇ ਚੱਲਦਿਆਂ ਅੱਜ ਅੰਮ੍ਰਿਤਸਰ 'ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ 'ਚ ਡਾ. ਨਵਜੋਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਡਾ. ਨਵੋਜਤ ਕੌਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਤੋਂ ਦੂਰ ਚੋਣ ਪ੍ਰਚਾਰ ਸਬੰਧੀ ਬੋਲਦਿਆਂ ਕਿਹਾ ਕਿ ਉਨ੍ਹਾਂ ਦੇ ਪੰਜਾਬ 'ਚ ਚੋਣ ਪ੍ਰਚਾਰ ਕਰਨ 'ਤੇ ਕਿਸੇ ਤਰ੍ਹਾਂ ਦੀ ਕੋਈ ਰੋਕ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਚੋਣ ਡਿਊਟੀਆਂ ਲਗਾਈਆਂ ਹਨ, ਜਿਸ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਪੰਜਾਬ ਤੋਂ ਬਾਹਰ ਚੋਣ ਪ੍ਰਚਾਰ ਕਰ ਰਹੇ ਹਨ ਤੇ ਹੁਣ ਜਲਦ ਹੀ ਉਹ ਪੰਜਾਬ 'ਚ ਪ੍ਰਚਾਰ ਕਰਨ ਪਹੁੰਚ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ 'ਤੇ ਚੱਪਲ ਸੁੱਟਣ ਦੇ ਮਾਮਲੇ 'ਚ ਮੈਡਮ ਸਿੱਧੂ ਨੇ ਬੋਲਦਿਆਂ ਕਿਹਾ ਕਿ ਹੁਣ ਸਭ ਨੂੰ ਨਰਿੰਦਰ ਮੋਦੀ ਦੀ ਹਾਰ ਦਿਖਾਈ, ਜਿਸ ਦੇ ਚੱਲਦਿਆਂ ਵਿਰੋਧੀਆਂ ਵਲੋਂ ਅਜਿਹੇ ਕੰਮ ਕਰਵਾਏ ਜਾ ਰਹੇ ਹਨ।
ਮਦਰਜ਼ ਡੇ ਸਪੈਸ਼ਲ : ਮਾਂ ਨੇ ਧੀ ਨੂੰ ਦਿੱਤਾ ਦੂਜਾ ਜਨਮ, ਕਿਡਨੀ ਦੇ ਕੇ ਬਚਾਈ ਜਾਨ
NEXT STORY