ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੀ ਹੇਤ ਰਾਮ ਕਾਲੋਨੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੁਆਂਢੀ ਦੇ ਆਪਸ 'ਚ ਭਿੜਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵੇਂ ਧਿਰਾਂ ਵਲੋਂ ਇਕ ਦੂਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਹਮਲੇ 'ਚ ਕਰੀਬ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਸਿੰਘ ਨੇ ਦੱਸਿਆ ਕਿ ਗੁਆਂਢ 'ਚ ਰਹਿੰਦੇ ਮਨਪ੍ਰੀਤ ਸਿੰਘ ਤੇ ਉਸਦਾ ਪਰਿਵਾਰ ਉਨ੍ਹਾਂ ਨਾਲ ਰੰਜਿਸ਼ ਰੱਖਦਾ ਹੈ ਤੇ ਉਸ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਜਦਕਿ ਦੂਜੇ ਪਾਸੇ ਮਨਪ੍ਰੀਤ ਸਿੰਘ ਨੇ ਦੱਸਿਆਂ ਕਿ ਗੁਆਂਢੀ ਤਰਸੇਮ ਸਿੰਘ ਉਨ੍ਹਾਂ ਨਾਲ ਪੁਰਾਣੀ ਰੰਜਿਸ਼ ਰੱਖਦਾ ਹੈ ਤੇ ਆਏ ਦਿਨ ਗਲੀ ਵਿਚ ਉਨ੍ਹਾਂ ਨਾਲ ਗਾਲੀ ਗਲੋਚ ਕਰਦੇ ਹਨ। ਸ਼ੁੱਕਰਵਾਰ ਸ਼ਾਮ ਜਦ ਉਹ ਘਰ 'ਚ ਸਨ ਤਾਂ ਗੁਆਂਢੀ ਤਰਸੇਮ ਸਿੰਘ ਤੇ ਉਸਦੇ ਪਰਿਵਾਰ ਨੇ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਜਦ ਅਸੀਂ ਉਨ੍ਹਾਂ ਦਾ ਵਿਰੋਧ ਕੀਤਾ ਤਾਂ ਤਰਸੇਮ ਸਿੰਘ, ਉਸਦੇ ਮੁੰਡੇ ਰਜਿੰਦਰ ਸਿੰਘ ਤੇ ਕੁੜੀ ਪਰਮਿੰਦਰ ਕੌਰ ਨੇ ਉਨ੍ਹਾਂ 'ਤੇ ਕਿਰਚ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਉਹ ਗੰਭੀਰ ਜਖਮੀ ਹੋ ਗਏ। ਫਿਲਹਾਲ ਪੁਲਸ ਵਲੋਂ ਦੋਵੇਂ ਧਿਰਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੋ ਕਾਰਾਂ ਦੀ ਆਪਸੀ ਟੱਕਰ 'ਚ ਇਕ ਵਿਅਕਤੀ ਦੀ ਮੌਤ
NEXT STORY