ਅੰਮ੍ਰਿਤਸਰ (ਸੁਮਿਤ ਖੰਨਾ) : ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਦੁਨੀਆ 'ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ 'ਚ ਆਕਸੀਜਨ ਦਾ ਲੰਗਰ ਲਗਾਇਆ ਗਿਆ ਹੈ। ਇਸ ਲੰਗਰ 'ਚ ਰੁੱਖ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਇਕ ਸੰਦੇਸ਼ ਪ੍ਰਕਾਸ਼ ਪੁਰਬ ਮੌਕੇ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਮਨਿੰਦਰ ਸਿੰਘ ਜੀ ਨੇ ਦੱਸਿਆ ਕਿ ਗ੍ਰੀਨ ਗੰਗਾ ਲਹਿਰ ਦੇ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ 15,550 ਰੁੱਖ ਲਗਾਏ ਜਾ ਰਹੇ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਪੌਣ-ਪਾਣੀ ਨੂੰ ਬਚਾਉਣ ਦੀ ਹੌਕਾ ਦਿੱਤਾ ਸੀ, ਜਿਸ ਦੇ ਤਹਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਇਕ ਹਫਤੇ ਤੋਂ ਉਨ੍ਹਾਂ ਵਲੋਂ ਇਹ ਰੁੱਖ ਲਗਾਏ ਗਏ ਹਨ।

5 ਦਿਨਾਂ ਲਈ ਫਿਰੋਜ਼ਪੁਰ-ਜਲੰਧਰ ਵਿਚਾਲੇ ਚਲਾਈ ਸਪੈਸ਼ਲ ਡੀ.ਐੱਮ.ਯੂ. ਗੱਡੀ
NEXT STORY