ਅੰਮ੍ਰਿਤਸਰ (ਗੁਰਪ੍ਰੀਤ) : ਅੰਮ੍ਰਿਤਸਰ 'ਚ ਰਾਮਬਾਗ ਇਲਾਕੇ 'ਚ ਇਕ ਵਿਅਕਤੀ ਵਲੋਂ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਸਪਤਾਲ ਲਿਆਂਦਾ ਗਿਆ। ਜਦਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਕਤ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਕਰਕੇ ਉਸ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟੇ ਤੱਕ ਮੋਰਚਰੀ 'ਚ ਰੱਖਵਾ ਦਿੱਤਾ ਗਿਆ ਹੈ।
ਕੈਪਟਨ ਵਲੋਂ ਸਮਾਂ ਨਾ ਦੇਣ 'ਤੇ ਨੇਤਰਹੀਣਾਂ 'ਚ ਭਾਰੀ ਰੋਸ
NEXT STORY