ਅੰਮ੍ਰਿਤਸਰ (ਦੀਪਕ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਾਰੀ ਕੀਤੇ ਸਿੱਕਿਆਂ ਨੂੰ ਐੱਸ.ਜੀ.ਪੀ.ਸੀ. ਆਨਲਾਈਨ ਮੁਹੱਈਆ ਕਰਵਾਉਣ ਦੀ ਤਿਆਰੀ 'ਚ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ 'ਤੇ ਤਿਆਰ ਸੋਨੇ ਤੇ ਚਾਂਦੀ ਦੇ ਸਿੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ (ਕਪੂਰਥਲਾ) ਵਿਖੇ ਨਕਦ ਰਾਸ਼ੀ ਦੇ ਕੇ ਖਰੀਦੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਲੋਂ ਖਰੀਦਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੀ ਵਿਕਰੀ ਆਨਲਾਈਨ ਕਰਨ ਲਈ ਵਿਚਾਰ ਕਰ ਰਹੀ ਹੈ, ਜਿਸ ਬਾਰੇ ਜਲਦ ਹੀ ਫੈਸਲਾ ਕੀਤਾ ਜਾਵੇਗਾ।
ਵੱਡੇ ਬਾਦਲ ਨੇ ਚਿੱਠੀ ਲਿਖ ਕੇ ਮੋਦੀ ਕੋਲ ਫਰੋਲੇ ਕਿਸਾਨਾਂ ਦੇ ਦੁੱਖ
NEXT STORY