ਅੰਮ੍ਰਿਤਸਰ (ਅਰੁਣ) : ਐੱਨ. ਡੀ. ਪੀ. ਐੱਸ. ਐਕਟ ਤਹਿਤ ਕਪੂਰਥਲਾ ਜੇਲ 'ਚ ਸਜ਼ਾ ਕੱਟ ਰਿਹਾ ਇਕ ਕੈਦੀ ਜਿਸ ਨੂੰ ਬੀਮਾਰੀ ਕਾਰਨ ਗੁਰੂ ਨਾਨਕ ਦੇਵ ਸਰਕਾਰੀ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਸੀ, ਪੁਲਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ।
ਥਾਣਾ ਮਜੀਠਾ ਰੋਡ ਦੀ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਕਪੂਰਥਲਾ ਜੇਲ ਦੇ ਨੋਡਲ ਅਫਸਰ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਬਹਿਰਾਮ ਸ਼ਹੀਦ ਭਗਤ ਸਿੰਘ ਨਗਰ ਨਵਾਂਸ਼ਹਿਰ ਜੋ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਬਹਿਰਾਮ ਵਿਖੇ ਦਰਜ ਮਾਮਲੇ 'ਚ ਕਪੂਰਥਲਾ ਜੇਲ ਵਿਚ ਸਜ਼ਾ ਕੱਟ ਰਿਹਾ ਸੀ, ਨੂੰ ਤਬੀਅਤ ਖਰਾਬ ਹੋਣ ਕਾਰਨ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਦੇਖ-ਭਾਲ ਲਈ ਹੌਲਦਾਰ ਬਲਜੀਤ ਸਿੰਘ, ਹੌਲਦਾਰ ਰਮੇਸ਼ ਕੁਮਾਰ ਤੇ ਸਿਪਾਹੀ ਗੁਰਵਿੰਦਰ ਸਿੰਘ ਨੂੰ ਤਾਇਨਾਤ ਕੀਤਾ ਗਿਆ ਸੀ। ਬੀਤੇ ਕੱਲ ਜਦੋਂ ਉਹ ਜਾਂਚ ਲਈ ਹਸਪਤਾਲ ਪੁੱਜਾ ਤਾਂ ਉਕਤ ਕੈਦੀ ਆਪਣੇ ਬੈੱਡ 'ਤੇ ਨਹੀਂ ਸੀ ਤੇ ਨਾ ਹੀ ਗਾਰਡ ਕਰਮਚਾਰੀ ਉਥੇ ਮੌਜੂਦ ਸਨ। ਉਕਤ ਕਰਮਚਾਰੀਆਂ ਦੀ ਅਣਗਹਿਲੀ ਕਾਰਨ ਇਲਾਜ ਅਧੀਨ ਕੈਦੀ ਹਰਪ੍ਰੀਤ ਸਿੰਘ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
'ਅਸਲੇ' ਪਿੱਛੇ ਸ਼ੁਦਾਈ ਪੰਜਾਬੀਆਂ ਨੇ ਤੋੜੇ ਸਾਰੇ ਰਿਕਾਰਡ
NEXT STORY