ਅੰਮ੍ਰਿਤਸਰ (ਬੌਬੀ) : ਮਾਂ ਆਪਣੇ ਬੱਚਿਆਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿੰਦੀ ਹੈ ਤੇ ਬੱਚੇ ਵੀ ਮਾਂ ਨੂੰ ਭਗਵਾਨ ਦਾ ਰੂਪ ਮੰਨਦੇ ਹਨ ਪਰ ਮੌਜੂਦਾ ਕਲਯੁੱਗ ਦੇ ਇਸ ਦੌਰ 'ਚ ਇਕ ਕਲਯੁੱਗੀ ਮਾਂ ਨੇ ਮਾਂ-ਧੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਇਕ ਨਾਬਾਲਗ ਲੜਕੀ ਨੇ ਆਪਣੀ ਹੀ ਮਾਂ ਵਿਰੁੱਧ ਦੇਹ ਵਪਾਰ ਦਾ ਧੰਦਾ ਕਰਵਾਉਣ ਦੇ ਦੋਸ਼ ਲਾਉਂਦਿਆਂ ਥਾਣਾ ਬੀ-ਡਵੀਜ਼ਨ ਦੀ ਪੁਲਸ ਨੂੰ ਸ਼ਿਕਾਇਤ ਕੀਤੀ ਹੈ। ਮਹਿਲਾ ਪੁਲਸ ਨੇ ਬਾਰੀਕੀ ਨਾਲ ਜਾਂਚ ਕਰਨ ਉਪਰੰਤ ਨਾਬਾਲਗ ਲੜਕੀ ਦੀ ਸ਼ਿਕਾਇਤ 'ਤੇ ਮਾਂ, ਵੱਡੀ ਭੈਣ ਤੇ ਇਕ ਵਿਅਕਤੀ ਖਿਲਾਫ ਜਬਰ-ਜ਼ਨਾਹ, ਪੋਸਕੋ ਐਕਟ ਤੇ ਸਾਜ਼ਿਸ਼ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਨੇ ਦੱਸਿਆ ਕਿ ਉਸ ਦੀ ਮਾਂ ਤੇ ਭੈਣ ਪੈਸਿਆਂ ਦੇ ਲਾਲਚ 'ਚ ਆ ਕੇ ਉਸ ਨੂੰ ਦੇਹ ਵਪਾਰ ਦਾ ਧੰਦਾ ਕਰਨ ਲਈ ਮਜਬੂਰ ਕਰਦੀਆਂ ਹਨ ਅਤੇ ਸ਼ਹਿਰ ਦੇ ਵੱਖ-ਵੱਖ ਹੋਟਲਾਂ ਵਿਚ ਉਸ ਨੂੰ ਲੈ ਕੇ ਜਾਂਦੀਆਂ ਹਨ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਨਾਬਾਲਗ ਲੜਕੀ ਨੇ ਇਹ ਵੀ ਦੱਸਿਆ ਕਿ ਇਸ ਧੰਦੇ ਵਿਚ ਮੇਰੀ ਮਾਂ ਨੇ ਮੇਰੀ ਵੱਡੀ ਭੈਣ ਨੂੰ ਵੀ ਸ਼ਾਮਿਲ ਕੀਤਾ ਹੋਇਆ ਹੈ। ਅੱਜ ਉਸ ਨੇ ਮਜਬੂਰ ਹੋ ਕੇ ਆਪਣੀ ਮਾਂ ਤੇ ਭੈਣ ਦੇ ਸ਼ਰਮਨਾਕ ਕਾਰੇ ਨੂੰ ਬੇਪਰਦ ਕੀਤਾ ਹੈ।
ਕੀ ਕਹਿਣਾ ਹੈ ਪੁਲਸ ਦਾ?
ਇਸ ਸਬੰਧੀ ਜਾਂਚ ਅਧਿਕਾਰੀ ਥਾਣਾ ਬੀ-ਡਵੀਜ਼ਨ ਦੇ ਸਬ-ਇੰਸਪੈਕਟਰ ਰਮਿੰਦਰਪਾਲ ਸਿੰਘ ਨੇ ਕਿਹਾ ਕਿ ਨਾਬਾਲਗ ਲੜਕੀ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਮਾਂ ਤੇ ਵੱਡੀ ਭੈਣ ਉਸ ਨੂੰ ਦੇਹ ਵਪਾਰ ਦਾ ਧੰਦਾ ਕਰਨ ਲਈ ਮਜਬੂਰ ਕਰਦੀਆਂ ਹਨ। ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਸ਼ਿਕਾਇਤਕਰਤਾ ਦੀ ਮਾਂ, ਭੈਣ ਤੇ ਇਕ ਹੋਰ ਲੜਕੇ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਧੰਦੇ ਵਿਚ ਹੋਰ ਸ਼ਾਮਿਲ ਵਿਅਕਤੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
13 ਲੋਕ ਸਭਾ ਸੀਟਾਂ ਨੂੰ ਲੈ ਕੇ ਲਾਮਬੰਧ ਹੈ ਕਾਂਗਰਸ (ਵੀਡੀਓ)
NEXT STORY