ਅੰਮ੍ਰਿਤਸਰ (ਛੀਨਾ) : ਸਕੂਲ ਵੈਨ ਤੇ ਆਟੋ ਚਾਲਕ ਆਪਣੀਆ ਭੱਖਦੀਆ ਮੰਗਾਂ ਤੇ ਮੁਸ਼ਕਲਾਂ ਨੂੰ ਲੈ ਕੇ ਅੱਜ ਸੜਕਾਂ 'ਤੇ ਉਤਰ ਆਏ। ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮਾਮਲੇ ਸਬੰਧੀ ਅੰਮ੍ਰਿਤਸਰ ਵਿਖੇ ਇਕੱਠੇ ਹੋਏ ਸਕੂਲ ਵੈਨ ਤੇ ਆਟੋ ਚਾਲਕਾਂ ਦੇ ਆਗੂ ਹਰਵਿੰਦਰ ਸਿੰਘ, ਹਰਜਿੰਦਰ ਕੁਮਾਰ ਟੀਟੂ ਤੇ ਸੁਰਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਕਰਫਿਊ ਲੱਗਣ ਕਾਰਨ ਸਕੂਲ ਵੈਨ ਤੇ ਆਟੋ ਚਾਲਕਾਂ ਨੂੰ ਵੀ ਆਰਥਿਕ ਪੱਖੋਂ ਭਾਰੀ ਨੁਕਸਾਨ ਝੱਲਣਾ ਪਿਆ ਹੈ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਡਾ ਕੋਈ ਵੀ ਸਹਿਯੋਗ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੀਆਂ 32 ਬੈਂਕ ਬ੍ਰਾਂਚਾਂ ਪੁਲਸ ਨੇ ਕਰਵਾਈਆਂ ਬੰਦ, ਜਾਣੋ ਵਜ੍ਹਾ
ਉਨ੍ਹਾਂ ਕਿਹਾ ਕਿ ਸਕੂਲ ਵੈਨ ਤੇ ਆਟੋ ਚਾਲਕਾਂ ਨੂੰ ਆਪਣੇ ਘਰਾਂ ਦੇ ਖਰਚ ਪੂਰੇ ਕਰਨੇ ਜਿਥੇ ਔਖੇ ਹੋ ਗਏ ਹਨ ਉਥੇ ਹੀ ਵਾਹਨਾਂ ਦੇ ਟੈਕਸ ਭਰਨ ਦੀ ਚਿੰਤਾਂ ਨੇ ਉਨ੍ਹਾਂ ਦੀ ਰਾਤਾਂ ਦੀ ਨੀਂਦ ਉਡਾ ਦਿੱਤੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਸਾਡੇ ਵਾਹਨਾਂ ਦੇ ਟੈਕਸ ਮੁਆਫ ਕਰਨ ਦੇ ਨਾਲ-ਨਾਲ ਸਾਡੀ ਆਰਥਿਕ ਮਦਦ ਕਰੇ ਜਾਂ ਫਿਰ ਸਾਨੂੰ ਵਿਦਿਆਰਥੀਆਂ ਦੇ ਮਾਪਿਆਂ ਕੋਲੋਂ ਫੀਸਾਂ ਲੈਣ ਦੇਵੇ ਕਿਉਂਕਿ ਇਸ ਕਾਰੋਬਾਰ ਨਾਲ ਜੁੜੇ ਹੋਣ ਕਾਰਨ ਸਾਡੇ ਕੋਲ ਹੋਰ ਕੋਈ ਰਸਤਾ ਨਹੀਂ ਹੈ।
ਇਹ ਵੀ ਪੜ੍ਹੋ : ਜਿਸ ਔਰਤ ਕਰਕੇ ਸਬ-ਇੰਸਪੈਕਟਰ ਦਾ ਨਿਕਲਿਆ ਜਲੂਸ, ਉਸ ਨੇ ਦੱਸਿਆ ਧਰਮ ਦਾ ਭਰਾ (ਵੀਡੀਓ)
ਇਸ ਮੌਕੇ 'ਤੇ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਡਾਇਰੈਕਟਰ ਜਸਵਿੰਦਰ ਸਿੰਘ ਧੁੰਨਾ ਸਕੂਲ ਵੈਨ ਤੇ ਆਟੋ ਚਾਲਕਾਂ ਕੋਲ ਪਹੁੰਚੇ ਅਤੇ ਉਨ੍ਹਾਂ ਦਾ ਰੋਸ ਸ਼ਾਂਤ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਨਾਲ ਹੈ ਤੇ ਇਸ ਔਖੀ ਘੜੀ 'ਚ ਸਕੂਲ ਵੈਨ ਤੇ ਆਟੋ ਚਾਲਕਾਂ ਦੀ ਵੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾਇਰੈਕਟਰ ਧੁੰਨਾ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈਂਦਿਆਂ ਕਿਹਾ ਕਿ ਇਹ ਸਾਰਾ ਮਸਲਾ ਛੇਤੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਦੇ ਸਾਹਮਣੇ ਉਠਾਇਆ ਜਾਵੇਗਾ ਤਾਂ ਜੋ ਸਕੂਲ ਵੈਨ ਤੇ ਆਟੋ ਚਾਲਕਾਂ ਨੂੰ ਹਰ ਸੰਭਵ ਰਾਹਤ ਮਿਲ ਸਕੇ।
ਕੌਮਾਂਤਰੀ ਜੀਵ ਵੰਨ-ਸੁਵੰਨਤਾ ਦਿਹਾੜਾ 2020 : ‘ਕੁਦਰਤ ਅਤੇ ਮਨੁੱਖ ਦੀ ਸਾਂਝ’
NEXT STORY