ਅੰਮ੍ਰਿਤਸਰ (ਸੁਮਿਤ ਖੰਨਾ) : ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੀ ਪੁਲਸ ਨੇ ਆਪਣੇ ਹੀ ਐੱਸ. ਐੱਚ. ਓ. ਮਨਜਿੰਦਰ ਸਿੰਘ ਨੂੰ ਨਸ਼ਾ ਵੇਚਣ ਵਾਲੇ ਕੈਮਿਸਟ ਤੋਂ ਰਿਸ਼ਵਤ ਲੈਣ ਦੇ ਦੋਸ਼ਾਂ 'ਚ ਗ੍ਰਿਫਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਖਿਲਾਫ ਸਖਤ ਕਾਰਵਾਈ ਕਰਦਿਆ ਉਸ ਨੂੰ ਬਰਖਾਸਤ ਕਰ ਦਿੱਤਾ ਹੈ। ਅੰਮ੍ਰਿਤਸਰ ਪੁਲਸ ਨੇ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟ ਦੀਪਕ ਨੂੰ ਗ੍ਰਿਫਤਾਰ ਕੀਤਾ ਸੀ ਪਰ ਐੱਸ. ਐੱਚ. ਓ. ਰਿਸ਼ਵਤ ਲੈ ਕੇ ਕੇਸ 'ਚ ਉਸ ਦੀ ਮਦਦ ਕਰ ਰਿਹਾ ਸੀ ਤੇ ਪਰਿਵਾਰ ਤੋਂ 7 ਲੱਖ ਰੁਪਏ ਲੈ ਚੁੱਕਾ ਸੀ ਤੇ ਤਿੰਨ ਲੱਖ ਦੀ ਰਿਸ਼ਵਤ ਹੋਰ ਮੰਗ ਰਿਹਾ ਸੀ।
ਜਦੋਂ ਇਸ ਬਾਰੇ ਗ੍ਰਿਫਤਾਰ ਕੀਤੇ ਐੱਸ. ਐੱਚ. ਓ. ਮਨਜਿੰਦਰ ਸਿੰਘ ਤੋਂ ਪੁੱਛਿਆ ਗਿਆ ਤਾਂ ਉਸ ਨੇ ਕਿਹਾ ਕਿ ਸਿਆਸੀ ਦਬਾਅ ਦੇ ਚੱਲਦੇ ਉਸ ਨੂੰ ਫਸਾਇਆ ਜਾ ਰਿਹਾ ਹੈ।
ਫਿਲਹਾਲ ਦੀਪਕ ਦੇ ਭਰਾ ਦੇ ਬਿਆਨਾਂ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ 'ਚ ਵਿਭਾਗ ਦਾ ਕੋਈ ਹੋਰ ਵਿਅਕਤੀ ਵੀ ਸ਼ਾਮਲ ਹੋਇਆ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ : ਰਾਮ ਦਰਬਾਰ ਦੀ ਮੰਡੀ ਗਰਾਊਂਡ 'ਚੋਂ ਮਿਲੇ 3 'ਜ਼ਿੰਦਾ ਬੰਬ'
NEXT STORY