ਅੰਮ੍ਰਿਤਸਰ (ਸੁਮਿਤ ਖੰਨਾ)— ਕਾਂਗਰਸ ਪਾਰਟੀ ਦੇ ਉਪ-ਪ੍ਰਧਾਨ ਰਾਹੁਲ ਗਾਂਧੀ ਦਾ ਅੱਜ ਜਨਮ ਦਿਨ ਹੈ। ਜਨਮ ਦਿਨ ਦੇ ਮੌਕੇ 'ਤੇ ਅੱਜ ਅੰਮ੍ਰਿਤਸਰ 'ਚ ਮਹਿਲਾ ਕਾਂਗਰਸ ਨੇ ਉਨ੍ਹਾਂ ਦੇ ਜਨਮ ਦਿਨ ਨੂੰ ਧਾਰਮਿਕ ਤਰੀਕੇ ਨਾਲ ਮਨਾਇਆ ਅਤੇ ਕੇਕ ਵੀ ਕੱਟਿਆ। ਰਾਹੁਲ ਗਾਂਧੀ ਦੀ ਲੰਬੀ ਉਮਰ ਲਈ ਪ੍ਰਮਾਤਮਾ ਦੇ ਅੱਗੇ ਕਾਮਨਾ ਵੀ ਕੀਤੀ ਗਈ। ਇਸ ਮੌਕੇ 'ਤੇ ਕਈ ਮਹਿਲਾ ਕਾਂਗਰਸ ਨੇਤਾ ਮੌਜੂਦ ਹੋਏ ਅਤੇ ਉਨ੍ਹਾਂ ਨੇ ਇਸ ਹਵਨ ਸਮਾਗਮ 'ਚ ਸ਼ਿਰਕਤ ਕੀਤੀ ਅਤੇ ਇਸ ਮੌਕੇ 'ਤੇ ਬੱਚਿਆਂ ਨੂੰ ਕੇਕ ਖੁਆ ਕੇ ਇਸ ਦਿਨ ਨੂੰ ਮਨਾਇਆ ਗਿਆ, ਇਸ ਦੌਰਾਨ ਮਹਿਲਾ ਕਾਂਗਰਸ ਅੰਮ੍ਰਿਤਸਰ ਦੀ ਪ੍ਰਧਾਨ ਦਾ ਕਹਿਣਾ ਹੈ ਕਿ ਅੱਜ ਰਾਹੁਲ ਗਾਂਧੀ ਦੇ ਜਨਮ ਦਿਨ 'ਤੇ ਇਹ ਹਵਨ ਸਮਾਗਮ ਉਨ੍ਹਾਂ ਦੀ ਲੰਬੀ ਉਮਰ ਲਈ ਕੀਤਾ ਗਿਆ ਹੈ ਅਤੇ ਇਸ਼ਵਰ ਉਨ੍ਹਾਂ ਨੂੰ ਲੰਬੀ ਉਮਰ ਦੇਵੇ ਅਤੇ ਉਹ ਦੇਸ਼ ਲਈ ਕੰਮ ਕਰਦੇ ਰਹਿਣ।
ਅੰਮ੍ਰਿਤਸਰ 'ਚ ਪੈਟਰੋਲ ਪੰਪ ਦੇ ਮਾਲਿਕ ਨਾਲ ਲੁੱਟ ਦੀ ਵੱਡੀ ਵਾਰਦਾਤ (ਵੀਡੀਓ)
NEXT STORY