ਅੰਮ੍ਰਿਤਸਰ (ਸੁਮਿਤ, ਗੁਰਿੰਦਰ ਸਾਗਰ) - ਚਿੱਟੇ ਦੇ ਨਸ਼ੇ ਨੂੰ ਲੈ ਕੇ ਅਕਸਰ ਪੰਜਾਬ ਸੁਰਖੀਆਂ ਵਿੱਚ ਰਹਿੰਦਾ ਹੈ ਪਰ ਅੱਜ ਤਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਨਹੀਂ ਹੋਇਆ। ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਨਸ਼ਾ ਖ਼ਤਮ ਕਰਨ ਦੀਆਂ ਲੱਖਾਂ ਦਾਅਵੇ ਕਰ ਰਹੀ ਹੈ ਪਰ ਨਸ਼ਾ ਅੱਜ ਵੀ ਸ਼ਰੇਆਮ ਵਿੱਕ ਰਿਹਾ ਹੈ। ਅੰਮ੍ਰਿਤਸਰ ਵਿੱਚ ਛੇਹਰਟਾ ਪੁਲਸ ਨੇ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਕੀਤੀ, ਜਦੋਂ ਉਨ੍ਹਾਂ ਨੇ ਇਕ ਘਰ ਵਿਚ ਛਾਪੇਮਾਰੀ ਕਰਕੇ ਵੱਡੀ ਗਿਣਤੀ ’ਚ ਚਿੱਟਾ ਬਰਾਮਦ ਕੀਤਾ।
ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਕ੍ਰਿਸ਼ਨਾ ਨਗਰ ’ਚ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਨਸ਼ਾ ਤਸਕਰ ਮੌਕੇ ਤੋਂ ਫ਼ਰਾਰ ਹੋ ਗਿਆ ਪਰ ਤਸਕਰ ਦੇ ਘਰ ’ਚੋਂ ਵੱਡੀ ਮਾਤਰਾ ’ਚ ਚਿੱਟਾ ਬਰਾਮਦ ਹੋਇਆ। ਪੁਲਸ ਨੂੰ ਚਿੱਟਾ ਤੋਲਣ ਵਾਲਾ ਛੋਟਾ ਕੰਡਾ ਵੀ ਬਰਾਮਦ ਹੋਇਆ। ਚਿੱਟਾ ਛੋਟੀ-ਛੋਟੀ ਪੁੜੀਆਂ ਵਿੱਚ ਪੈਕ ਕਰ ਕੇ ਰੱਖਿਆ ਹੋਇਆ ਸੀ, ਜਿਸ ਨੂੰ ਪੁਲਸ ਨੇ ਕਬਜ਼ੇ ’ਚ ਲੈ ਲਿਆ।
ਪੜ੍ਹੋ ਇਹ ਵੀ ਖ਼ਬਰ: ਸਰਹੱਦ ਪਾਰ: ਪਾਕਿਸਤਾਨ ਦੇ ਪਿੰਡ ਮਿੱਠੀ ’ਚ ਹਿੰਦੂ ਦੁਕਾਨਦਾਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਦੂਜੇ ਪਾਸੇ ਚਿੱਟੇ ਦਾ ਨਸ਼ਾ ਸ਼ਰੇਆਮ ਵਿੱਕਣ ਕਾਰਨ ਇਲਾਕਾ ਵਾਸੀ ਬਹੁਤ ਪਰੇਸ਼ਾਨ ਹਨ। ਲੋਕਾਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇੱਥੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ ਪਰ ਪੁਲਸ ਇਨ੍ਹਾਂ ਨਸ਼ਾ ਤਸਕਰਾਂ ਨੂੰ ਫੜਨ ’ਚ ਅਸਫਲ ਰਹੀ ਹੈ। ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਇਲਾਕੇ ਨੂੰ ਨਸ਼ਾ ਮੁਕਤ ਬਣਾਇਆ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵਿਸਾਖੀ ’ਤੇ ਪਾਕਿ ਗਏ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ, ਗੁਰਦੁਆਰਾ ਪੰਜਾ ਸਾਹਿਬ ਹੋਣਾ ਸੀ ਨਤਮਸਤਕ
ਫਿਰੋਜ਼ਪੁਰ ’ਚ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ, ਇਕ ਬੱਚੇ ਦੀ ਮੌਤ
NEXT STORY