ਅੰਮ੍ਰਿਤਸਰ (ਸੁਮਿਤ ਖੰਨਾ) : ਦੁਸਹਿਰੇ ਵਾਲੇ ਦਿਨ ਵਾਪਰੇ ਭਿਆਨਕ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਹਾਦਸੇ ਦੇ ਮਾਮਲੇ 'ਚ ਕਾਂਗਰਸੀ ਕੌਂਸਲਰ ਮਿੱਠੂ ਮਦਾਨ ਸਮੇਤ ਦੁਸਹਿਰਾ ਕਮੇਟੀ ਦੇ 7 ਮੈਂਬਰਾਂ ਖਿਲਾਫ਼ ਅਦਾਲਤ 'ਚ ਚਲਾਨ ਪੇਸ਼ ਕੀਤਾ ਗਿਆ ਹੈ। ਮਾਣਯੋਗ ਅਦਾਲਤ ਨੇ 30 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਰੇਲਵੇ ਵਲੋਂ ਬਣਾਈ ਸਿੱਟ ਨੇ ਮਿੱਠੂ ਮਦਾਨ ਸਮੇਤ 7 ਪ੍ਰਬੰਧਕਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ। ਇਸ ਤੋਂ ਪਹਿਲਾਂ ਨਗਰ ਨਿਗਮ ਅੰਮ੍ਰਿਤਸਰ ਦੇ ਮੁਲਾਜ਼ਮਾਂ 'ਤੇ ਸ਼ਿਕੰਜਾ ਕਸਿਆ ਗਿਆ ਹੈ।
ਇਹ ਵੀ ਪੜ੍ਹੋਂ : ਕੈਨੇਡਾ ਤੋਂ ਆਈ ਮਾੜੀ ਖ਼ਬਰ,19 ਸਾਲਾ ਪੰਜਾਬੀ ਨੌਜਵਾਨ ਦੀ ਮੌਤ
ਦੱਸ ਦੇਈਏ ਕਿ 18 ਅਕਤੂਬਰ 2018 ਨੂੰ ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਵਿਖੇ ਰੇਲ ਗੱਡੀ ਹੇਠਾਂ ਆਉਂਣ ਕਾਰਨ 62 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ ਕਈ ਲੋਕ ਗੰਭੀਰ ਜ਼ਖਮੀ ਹੋਏ ਸਨ। ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿਆਇਕ ਜਾਂਚ ਦੇ ਆਦੇਸ਼ ਦਿੱਤੇ ਸਨ।
ਇਹ ਵੀ ਪੜ੍ਹੋਂ : ਕੰਮ ਨਾ ਮਿਲਣ ਤੋਂ ਦੁਖੀ ਪ੍ਰਵਾਸੀ ਮਜਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
ਗੁਰੂਹਰਸਹਾਏ: 16 ਸਾਲਾ ਮੁੰਡੇ ਦੀ ਮਾਂ ਦੀ ਵੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ,ਦਹਿਸ਼ਤ 'ਚ ਲੋਕ
NEXT STORY