ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ 'ਚ 4 ਸਾਲਾ ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਪਿੰਡ ਵਾਸੀਆਂ ਨੇ ਡੀ. ਏ. ਵੀ. ਸਕੂਲ ਖਿਲਾਫ ਮੋਰਚਾ ਖੋਲ੍ਹ ਦਿੱਤਾ। ਇਸ ਦੌਰਾਨ ਸਕੂਲ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੀ ਮੰਗ ਕਰਦਿਆਂ ਲੋਕਾਂ ਨੇ ਚੱਕਾ ਜਾਮ ਕਰ ਦਿੱਤਾ ਤੇ ਸਕੂਲ ਮੈਨੇਜਮੈਂਟ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਦਰਅਸਲ, ਕੁਝ ਦਿਨ ਪਹਿਲਾਂ ਸਕੂਲ ਦੇ ਇਕ ਅਧਿਆਪਕ ਵਲੋਂ 4 ਸਾਲਾ ਬੱਚੀ ਨਾਲ ਗਲਤ ਹਰਕਤਾਂ ਕਰਨ ਦੀ ਮਾਮਲਾ ਸਾਹਮਣੇ ਆਇਆ ਸੀ। ਹਾਲਾਂਕਿ ਦੋਸ਼ੀ ਅਧਿਆਪਕ ਤੇ ਉਸਦੀ ਮਹਿਲਾ ਸਾਥੀ ਨੂੰ ਪੁਲਸ ਦੇ ਹਵਾਲੇ ਕੀਤਾ ਜਾ ਚੁੱਕਾ ਹੈ ਪਰ ਲੋਕਾਂ ਦਾ ਦੋਸ਼ ਹੈ ਕਿ ਇਸ ਸਕੂਲ 'ਚ ਲਗਾਤਾਰ ਨੈਤਿਕਤਾ ਦਾ ਘਾਣ ਹੋ ਰਿਹਾ ਹੈ ਤੇ ਉਹ ਇਸ ਸਕੂਲ ਨੂੰ ਬੰਦ ਕਰਵਾ ਕੇ ਹੀ ਦਮ ਲੈਣਗੇ। ਇਸ ਧਰਨੇ ਸਬੰਧੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੀ ਪੁਲਸ ਨੇ ਪ੍ਰਦਰਸ਼ਨਕਾਰੀਆਂ ਤੋਂ ਮੰਗ ਪੱਤਰ ਲੈ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ।
ਪਿੰਡ ਵਾਸੀਆਂ ਦੀ ਇਹ ਮੰਗ ਪੂਰੀ ਹੁੰਦੀ ਹੈ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ। ਫਿਲਹਾਲ ਪਿੰਡ ਵਾਸੀ ਕਿਸੇ ਹਾਲ 'ਚ ਇਸ ਸਕੂਲ ਨੂੰ ਖੋਲ੍ਹਣ ਦੇ ਹੱਕ 'ਚ ਨਹੀਂ।
ਡਰੱਗ ਵਿਭਾਗ ਤੇ ਪੁਲਸ ਵਲੋਂ ਮੈਡੀਕਲ ਦੁਕਾਨਾਂ 'ਤੇ ਛਾਪੇਮਾਰੀ, ਇਕ ਦੁਕਾਨ ਸੀਲ
NEXT STORY