ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦਿਨ-ਦਿਹਾੜੇ ਲੁੱਟ-ਖੋਹ ਦੀ ਵਾਰਦਾਤ ਸਾਹਮਣੇ ਆਈ ਹੈ। ਜਿਥੇ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਮੌਜੂਦਾ (ਆਪ) ਮਹਿਲਾ ਸਰਪੰਚ ਅਮਰਜੀਤ ਕੌਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਦੇ ਕੰਨਾਂ ਵਿੱਚੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਪਿੰਡ ਸੈਦੋਲਾਹਲ ਦੀ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ-ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਵਕੀਲਾਂ ਤੇ ਸਟਾਫ ਦੇ ਦਾਖਲੇ 'ਤੇ ਲਾਈ ਰੋਕ
ਪੀੜਤ ਸਰਪੰਚ ਅਮਰਜੀਤ ਕੌਰ ਨੇ ਦੱਸਿਆ ਕਿ ਉਹ ਘਰ ਦੇ ਅੰਦਰ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਦੋ ਅਣਪਛਾਤੇ ਨੌਜਵਾਨ ਉਨ੍ਹਾਂ ਦੇ ਘਰ ਦੇ ਬਾਹਰ ਆ ਕੇ ਰੁਕੇ । ਨੌਜਵਾਨਾਂ ਨੇ ਸਰਪੰਚ ਦੀ ਪੋਤੀ ਨੂੰ ਕਿਹਾ ਕਿ ਉਨ੍ਹਾਂ ਨੇ ਸਰਪੰਚ ਨਾਲ ਗੱਲ ਕਰਨੀ ਹੈ। ਜਿਵੇਂ ਹੀ ਅਮਰਜੀਤ ਕੌਰ ਬਾਹਰ ਆਈ, ਇੱਕ ਨੌਜਵਾਨ ਮੋਟਰਸਾਈਕਲ ਕੋਲ ਰਿਹਾ ਅਤੇ ਦੂਜੇ ਨੇ ਉਨ੍ਹਾਂ ਤੋਂ ਕਿਸੇ ਦਾ ਘਰ ਪੁੱਛਣ ਦੀ ਗੱਲਬਾਤ ਕਰਨ ਦੇ ਬਹਾਨੇ ਗੱਲਾਂ ਵਿੱਚ ਉਲਝਾ ਲਿਆ। ਗੱਲਬਾਤ ਦੌਰਾਨ ਹੀ ਮੌਕਾ ਪਾ ਕੇ ਮੁਲਜ਼ਮ ਨੇ ਅਚਾਨਕ ਝਪੱਟਾ ਮਾਰਿਆ ਅਤੇ ਉਨ੍ਹਾਂ ਦੇ ਦੋਵੇਂ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਖਿੱਚ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫੈਸਲਾ: ਅਧਿਆਪਕਾਂ ਨੂੰ ਮਿਲੀ ਵੱਡੀ ਰਾਹਤ, ਸੂਬੇ ਦੇ DCs ਨੂੰ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਕੀਰਤਪੁਰ ਸਾਹਿਬ ਤੋਂ ਪਿਤਾ ਦੇ ਫੁੱਲ ਤਾਰ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ
NEXT STORY