ਅੰਮ੍ਰਿਤਸਰ (ਜ.ਬ) : ਸੀ.ਆਈ.ਐੱਸ.ਐੱਫ ਦੇ ਜਵਾਨਾਂ ਨੇ ਅਫੀਮ ਵੇਚਣ ਦਾ ਧੰਦਾ ਕਰਨ ਵਾਲੇ ਵਿਅਕਤੀ ਕੋਲੋਂ 10.50 ਲੱਖ ਦੀ ਨਕਦੀ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ 'ਤੇ ਇੰਡੀਗੋ ਏਅਰਲਾਈਨਜ਼ ਦੀ ਉਡਾਣ ਨਾਲ ਅੰਮ੍ਰਿਤਸਰ ਤੋਂ ਦਿੱਲੀ ਅਤੇ ਦਿੱਲੀ ਤੋਂ ਇਮਫਾਲ ਜਾਣ ਦੀ ਤਿਆਰੀ 'ਚ ਸਰਬਜੀਤ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਪੰਡੋਰੀ ਸਿੱਧਵਾਂ ਜ਼ਿਲਾ ਤਰਨਤਾਰਨ ਨੂੰ ਸੀ. ਆਈ. ਐੱਸ. ਐੱਫ. ਦੇ ਨੌਜਵਾਨਾਂ ਵਲੋਂ ਜਾਂਚ ਦੌਰਾਨ ਦਸ ਲੱਖ 50 ਹਜ਼ਾਰ ਰੁਪਏ ਨਕਦੀ ਸਮੇਤ ਗ੍ਰਿਫਤਾਰ ਕਰਕੇ ਥਾਣਾ ਏਅਰਪੋਰਟ ਪੁਲਸ ਦੇ ਹਵਾਲੇ ਕੀਤਾ ਗਿਆ। ਜਦਕਿ ਉਸ ਦਾ ਦੂਜਾ ਸਾਥੀ ਕਰਮਜੀਤ ਸਿੰਘ ਪੁੱਤਰ ਗੁਰਦਿਆਲ ਸਿੰਘ ਨਿਵਾਸੀ ਚਿਤਰਿਆ ਕਲਾਂ ਅੰਮ੍ਰਿਤਸਰ ਤੋਂ ਦਿੱਲੀ ਜਾਣ ਵਿਚ ਕਾਮਯਾਬ ਰਿਹਾ।
ਜਾਣਕਾਰੀ ਅਨੁਸਾਰ ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਜਦੋਂ ਮੁਲਜ਼ਮ ਸਰਬਜੀਤ ਤੋਂ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਅਫੀਮ ਵੇਚਣ ਦਾ ਧੰਦਾ ਕਰਦੇ ਹਨ ਅਤੇ ਇਮਫਾਲ ਤੋਂ ਅਫੀਮ ਖਰੀਦ ਕੇ ਪੰਜਾਬ, ਗੁਜਰਾਤ ਵਿਚ ਵੇਚਦੇ ਸਨ। ਇਸ ਤੋਂ ਪਹਿਲਾਂ ਵੀ ਉਹ ਪੰਜ ਵਾਰ ਅਫੀਮ ਲਿਆ ਕੇ ਵੇਚ ਚੁੱਕੇ ਹਨ। ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਦੂਜੇ ਸਾਥੀ ਕਰਮਜੀਤ ਸਿੰਘ ਦੇ ਕੋਲ ਵੀ ਸੱਤ ਲੱਖ ਰੁਪਏ ਦੀ ਨਕਦੀ ਸੀ। ਥਾਣਾ ਮੁਖੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਮੁਲਜ਼ਮਾਂ 'ਤੇ ਸਾਲ 2016 ਵਿਚ ਐੱਫ. ਆਈ. ਆਰ. ਨੰਬਰ 231 'ਤੇ ਤਿੰਨ ਕਿਲੋ ਅਫੀਮ ਦਾ ਮਾਮਲਾ ਥਾਣਾ ਸੁਲਤਾਨਵਿੰਡ ਵਿਚ ਦਰਜ ਹੈ। ਪੁਲਸ ਵਲੋਂ ਦੋਵੇਂ ਮੁਲਜ਼ਮਾਂ 'ਤੇ ਕੇਸ ਦਰਜ ਕਰ ਕੇ ਗੰਭੀਰਤਾ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਦੂਜੇ ਮੁਲਜ਼ਮ ਨੂੰ ਫੜਨ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ।
ਪੰਜਾਬ ਬੋਰਡ ਨੇ ਬਣਾਇਆ 'ਅਪਰੈਲ ਫੂਲ, ਪੇਪਰ 10ਵੀਂ ਦਾ ਤੇ ਨਕਸ਼ਾ 9ਵੀਂ ਦਾ
NEXT STORY