ਅੰਮ੍ਰਿਤਸਰ (ਨੀਰਜ)- ਗਣਤੰਤਰ ਦਿਵਸ ’ਤੇ ਗੁਰੂ ਨਾਨਕ ਸਟੇਡੀਅਮ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਤਿਰੰਗਾ ਲਹਿਰਾਉਣ ਦੇ ਮਾਮਲੇ ਵਿਚ ਇਕ ਨਵਾਂ ਇਤਿਹਾਸ ਬਣ ਗਿਆ ਹੈ। ਜਾਣਕਾਰੀ ਅਨੁਸਾਰ ਡੀ. ਸੀ. ਸਾਕਸ਼ੀ ਸਾਹਨੀ ਗਣਤੰਤਰ ਦਿਵਸ ’ਤੇ ਤਿਰੰਗਾ ਲਹਿਰਾਉਣ ਵਾਲੀ ਅੰਮ੍ਰਿਤਸਰ ਜ਼ਿਲ੍ਹੇ ਦੀ ਪਹਿਲੀ ਮਹਿਲਾ ਡੀ. ਸੀ. ਬਣ ਗਈ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਹੁਣ ਤੱਕ ਜ਼ਿਲ੍ਹੇ ਵਿਚ ਸਿਰਫ਼ ਪੁਰਸ਼ ਡਿਪਟੀ ਕਮਿਸ਼ਨਰ ਹੀ ਤਾਇਨਾਤ ਹੁੰਦੇ ਰਹੇ ਹਨ ਪਰ ਮਾਨ ਸਰਕਾਰ ਦੇ ਕਾਰਜਕਾਲ ਵਿਚ ਪਹਿਲੀ ਵਾਰ ਕਿਸੇ ਮਹਿਲਾ ਡੀ. ਸੀ. ਨੂੰ ਅੰਮ੍ਰਿਤਸਰ ਵਿਚ ਤਾਇਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਰਦੀਆਂ ਦੌਰਾਨ ਹੋ ਰਿਹਾ ਗਰਮੀਆਂ ਦਾ ਅਹਿਸਾਸ, ਇਕ ਹਫ਼ਤੇ ਕੋਈ ਅਲਰਟ ਨਹੀਂ
ਫਿਲਹਾਲ ਸ਼ੁੱਕਰਵਾਰ ਨੂੰ ਵੀ ਡੀ. ਸੀ. ਸਾਕਸ਼ੀ ਸਾਹਨੀ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸ ਵਿਚ ਡੀ. ਸੀ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਪੂਰੀ ਕੀਤੀ ਗਈ। ਇਸ ਤੋਂ ਪਹਿਲਾਂ ਪੰਜਾਬ ਪੁਲਸ, ਹੋਮ ਗਾਰਡ, ਐੱਨ. ਸੀ. ਸੀ., ਐੱਨ. ਐੱਸ. ਐੱਸ. ਦੇ ਜਵਾਨਾਂ ਵਲੋਂ ਇਕ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ, ਜਿਸ ਦੀ ਅਗਵਾਈ ਪਰੇਡ ਕਮਾਂਡਰ ਅਰਵਿੰਦ ਮੀਣਾ ਨੇ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਇਸ ਮੌਕੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਗਣਤੰਤਰ ਦਿਵਸ ਸਮਾਰੋਹ ਨੂੰ ਸਫਲ ਬਣਾਉਣ ਲਈ ਡਿਊਟੀਆਂ ਵੀ ਲਗਾਈਆਂ ਗਈਆਂ। ਡੀ. ਸੀ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਰਾਸ਼ਟਰੀ ਤਿਉਹਾਰ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਹੈ। ਇਸ ਮੌਕੇ ਡੀ. ਸੀ. ਪੀ ਜਗਜੀਤ ਸਿੰਘ ਵਾਲੀਆ, ਏ. ਡੀ. ਸੀ ਜੋਤੀ ਬਾਲਾ ਮੱਟੂ, ਐੱਸ. ਡੀ. ਐੱਮ ਮਨਕੰਵਲ ਸਿੰਘ ਚਾਹਲ, ਐੱਸ. ਡੀ. ਐੱਮ ਗੁਰਸਿਮਰਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ- ਬੱਸ ਕੰਡਕਟਰ ਦਾ ਸ਼ਰਮਨਾਕ ਕਾਰਾ, ਵਿਆਹੁਤਾ ਨਾਲ ਟੱਪੀਆਂ ਹੱਦਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਫ਼ਿਰ ਬਦਲੇਗਾ ਮੌਸਮ! ਜਾਰੀ ਹੋਇਆ Alert
NEXT STORY