ਅੰਮ੍ਰਿਤਸਰ (ਨੀਰਜ)-ਇਕ ਪਾਸੇ ਰਾਵੀ ਦਰਿਆ ’ਚ ਮੁੜ ਪਾਣੀ ਆਉਣ ਕਾਰਨ ਹੜ੍ਹ ਪ੍ਰਭਾਵਿਤ ਪਿੰਡ ਰਮਦਾਸ ਅਤੇ ਅਜਨਾਲਾ ਹੜ੍ਹਾਂ ਦੀ ਮਾਰ ਹੇਠ ਆਉਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਰਾਵੀ ਦਰਿਆ ਨਾਲ ਲੱਗਦੇ ਉਸ ਧੁੱਸੀ ਬੰਨ੍ਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿੱਥੇ ਬੰਨ੍ਹ ਦਾ ਕੰਢਾ ਟੁੱਟ ਗਿਆ ਅਤੇ ਰਾਵੀ ਦੇ ਪਾਣੀ ਨੇ ਪਹਿਲਾਂ ਘੋਨੇਵਾਲਾ ਪਿੰਡ ਨੂੰ ਆਪਣੀ ਲਪੇਟ ’ਚ ਲੈ ਲਿਆ ਅਤੇ ਫਿਰ ਹੌਲੀ-ਹੌਲੀ 140 ਪਿੰਡਾਂ ਨੂੰ ਇਸ ਦੀ ਲਪੇਟ ’ਚ ਆ ਗਏ।
ਇਹ ਵੀ ਪੜ੍ਹੋ-ਬਰਸਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਸਖ਼ਤ, ਪੰਜਾਬ ਦੇ ਸਾਰੇ ਸਕੂਲਾਂ ਨੂੰ ਦਿੱਤੇ ਵੱਡੇ ਹੁਕਮ
ਜਾਣਕਾਰੀ ਅਨੁਸਾਰ ਜ਼ਿਲਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਦੇ ਇਸ ਟੁੱਟੇ ਹੋਏ ਹਿੱਸੇ ਦੀ ਮੁਰੰਮਤ ਲਈ ਤਕਨੀਕੀ ਮਾਹਿਰਾਂ ਦੀ ਇਕ ਟੀਮ ਲਗਾਈ ਗਈ ਹੈ ਪਰ ਪਾਣੀ, ਮਿੱਟੀ ਅਤੇ ਚਿੱਕੜ ਕਾਰਨ ਇਸ ਟੁੱਟੇ ਹੋਏ ਹਿੱਸੇ ਦੀ ਮੁਰੰਮਤ ਇਸ ਸਮੇਂ ਨਹੀਂ ਕੀਤੀ ਜਾ ਸਕਦੀ। ਦੂਜੇ ਪਾਸੇ ਸਥਿਤੀ ਦੀ ਨਾਜ਼ੁਕਤਾ ਨੂੰ ਵੇਖਦੇ ਹੋਏ ਡੀ. ਸੀ. ਸਾਕਸ਼ੀ ਸਾਹਨੀ ਨੇ ਆਪਣੀ ਪੂਰੀ ਟੀਮ, ਜਿਸ ’ਚ ਏ. ਡੀ. ਸੀ ਰੋਹਿਤ ਗੁਪਤਾ, ਐੱਸ. ਐੱਸ. ਪੀ. ਮਨਿੰਦਰ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਧੁੱਸੀ ਬੰਨ੍ਹ ਦੇ ਟੁੱਟੇ ਹੋਏ ਹਿੱਸੇ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਢੁੱਕਵੀਂ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।
ਇਸ ਤੋਂ ਪਹਿਲਾਂ ਡੀ. ਸੀ. ਨੇ ਬਿਆਸ ਦਰਿਆ ਦੇ ਉਸ ਹਿੱਸੇ ਦਾ ਵੀ ਮੁਆਇਨਾ ਕੀਤਾ, ਜਿੱਥੇ ਪਾਣੀ ਲੋਕਾਂ ਦੇ ਘਰਾਂ ਦੇ ਬਹੁਤ ਨੇੜੇ ਪਹੁੰਚ ਗਿਆ ਹੈ ਅਤੇ ਜੇਕਰ ਪਾਣੀ ਤਿੰਨ ਤੋਂ ਚਾਰ ਫੁੱਟ ਵਧਦਾ ਹੈ ਤਾਂ ਇਹ ਖੇਤਰ ਵੀ ਪਾਣੀ ਦੀ ਲਪੇਟ ’ਚ ਆ ਜਾਣਗੇ। ਡੀ. ਸੀ. ਨੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਥਾਂ ’ਤੇ ਜਾਣ ਦੀ ਅਪੀਲ ਵੀ ਕੀਤੀ ਹੈ। ਇਸ ਤੋਂ ਇਲਾਵਾ ਐੱਸ. ਡੀ. ਐੱਮ. ਬਾਬਾ ਬਕਾਲਾ ਨੇ ਹੜ੍ਹ ਦੀ ਸੰਭਾਵਨਾ ਤੋਂ ਬਾਅਦ ਸੁਰੱਖਿਅਤ ਥਾਂ ’ਤੇ ਕੈਂਪ ਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ, ਜਿੱਥੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।
ਇਹ ਵੀ ਪੜ੍ਹੋ-ਹੜ੍ਹ 'ਚ ਫਸਿਆ ਪਰਿਵਾਰ ਜਵਾਨ ਪੁੱਤ ਦੇ ਸਸਕਾਰ ਲਈ ਕੱਢਦਾ ਰਿਹਾ ਹਾੜੇ, DC ਨੇ ਭੇਜ 'ਤਾ ਹੈਲੀਕਾਪਟਰ
140 ਪਿੰਡ ਹੋ ਚੁੱਕੇ ਹਨ ਹੜ੍ਹਾਂ ਤੋਂ ਪ੍ਰਭਾਵਿਤ
ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 140 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ 1.17 ਲੱਖ ਦੀ ਆਬਾਦੀ ਇਸ ਤੋਂ ਪ੍ਰਭਾਵਿਤ ਹੋਈ ਹੈ। 3 ਲੋਕਾਂ ਦੀ ਮੌਤ ਹੋ ਗਈ ਹੈ, 73 ਘਰ ਢਹਿ ਗਏ ਹਨ। 23 ਹਜ਼ਾਰ ਹੈਕਟੇਅਰ ਫਸਲਾਂ ਤਬਾਹ ਹੋ ਗਈਆਂ ਹਨ। ਭਾਵੇਂ ਇਹ ਦਾਅਵਾ ਕੀਤਾ ਗਿਆ ਹੈ ਕਿ 6 ਪਸ਼ੂਆਂ ਦੀ ਮੌਤ ਹੋ ਗਈ ਹੈ ਪਰ ਜੇਕਰ ਸਥਾਨਕ ਨਿਵਾਸੀਆਂ ਦੀ ਮੰਨੀਏ ਤਾਂ ਵੱਡੀ ਗਿਣਤੀ ’ਚ ਪਸ਼ੂ ਮਾਰੇ ਗਏ ਹਨ ਜਾਂ ਦਰਿਆ ਦੇ ਪਾਣੀ ਵਿਚ ਰੁੜ੍ਹ ਗਏ ਹਨ। ਡੀ. ਸੀ. ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ 16 ਰਾਹਤ ਕੈਂਪ ਚਲਾਏ ਜਾ ਰਹੇ ਹਨ, ਜਿੱਥੇ ਲੋੜਵੰਦ ਲੋਕਾਂ ਨੂੰ ਖਾਣ-ਪੀਣ ਦੀਆਂ ਚੀਜ਼ਾਂ, ਪਸ਼ੂਆਂ ਦਾ ਚਾਰਾ, ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਰਾਹਤ ਕੈਂਪਾਂ ’ਚ ਲੱਗਭਗ 400 ਲੋਕਾਂ ਨੇ ਸ਼ਰਨ ਲਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਲੈ ਕੇ Latest Update, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਰਾਹਤ ਟੀਮਾਂ ਵੱਲੋਂ ਵੰਡਿਆ ਰਾਸ਼ਨ ਵੇਚ ਰਹੇ ਨੇ ਲੋਕ
ਜਿੱਥੇ ਇਕ ਪਾਸੇ ਦੇਸ਼-ਵਿਦੇਸ਼ ਤੋਂ ਲੋਕ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅਜਨਾਲਾ ਆ ਰਹੇ ਹਨ, ਉਥੇ ਹੀ ਕੁਝ ਲੋਕ ਰਾਹਤ ਟੀਮਾਂ ਤੋਂ ਲਿਆ ਗਿਆ ਸਾਮਾਨ ਵੇਚ ਰਹੇ ਹਨ। ਇਸ ਸਬੰਧੀ ਇਕ ਹੜ੍ਹ ਪ੍ਰਭਾਵਿਤ ਪਰਿਵਾਰ ਨੇ ਦੱਸਿਆ ਕਿ ਕੁਝ ਲੋਕ ਰਸਤੇ ’ਚ ਰਾਹਤ ਸਮੱਗਰੀ ਲੈ ਕੇ ਜਾਣ ਵਾਲੀਆਂ ਟਰਾਲੀਆਂ ਨੂੰ ਰੋਕ ਦਿੰਦੇ ਹਨ ਅਤੇ ਉਨ੍ਹਾਂ ਨੂੰ ਪਿੱਛੇ ਨਹੀਂ ਜਾਣ ਦਿੰਦੇ, ਅਜਿਹੀ ਸਥਿਤੀ ’ਚ ਪ੍ਰਸ਼ਾਸਨ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਇਸ ਸਬੰਧੀ ਡੀ. ਸੀ. ਸਾਕਸ਼ੀ ਸਾਹਨੀ ਨੇ ਖਾਣ-ਪੀਣ ਦੀਆਂ ਚੀਜ਼ਾਂ, ਪੈਟਰੋਲ ਅਤੇ ਡੀਜ਼ਲ, ਪਸ਼ੂਆ ਜਾਨਵਰਾਂ ਦਾ ਚਾਰਾ ਸਮੇਤ ਜ਼ਰੂਰੀ ਵਸਤੂਆਂ ਦਾ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਸਿਵਲ ਡਿਫੈਂਸ ਕੋਡ ਐਕਟ 2023 ਅਤੇ ਜ਼ਰੂਰੀ ਵਸਤੂਆਂ ਐਕਟ 1955 ਦੀ ਧਾਰਾ 163 ਦੇ ਤਹਿਤ ਜੇਕਰ ਕੋਈ ਵਿਅਕਤੀ, ਵਪਾਰੀ ਜਾਂ ਹੋਰ ਜ਼ਰੂਰੀ ਵਸਤੂਆਂ ਦੀ ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਕਰਦਾ ਫੜਿਆ ਜਾਂਦਾ ਹੈ, ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਡੀ. ਸੀ. ਨੇ ਕਾਲਾਬਾਜ਼ਾਰੀ ਕਰਨ ਵਾਲਿਆਂ ਬਾਰੇ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ। ਪੈਟਰੋਲ ਅਤੇ ਡੀਜ਼ਲ ਆਦਿ ਬਾਰੇ ਜਾਣਕਾਰੀ 0183-22564966, ਪਸ਼ੂਆਂ ਦੀਆਂ ਸੇਵਾਵਾਂ ਲਈ ਮਨਦੀਪ ਸਿੰਘ ਦੇ ਮੋਬਾਈਲ ਨੰਬਰ 97803-00111 ਅਤੇ 98147-02028, ਸਬਜ਼ੀਆਂ ਆਦਿ ਲਈ ਮੰਡੀ ਬੋਰਡ ਦੇ ਮੋਬਾਈਲ ਨੰਬਰ 0183-2527459, ਪਸ਼ੂਆਂ ਦੇ ਚਾਰੇ ਲਈ ਜਾਣਕਾਰੀ 0183-2506669 ਅਤੇ 98154-96304 ’ਤੇ ਦਿੱਤੀ ਜਾ ਸਕਦੀ ਹੈ।
ਤਰਪਾਲ ਹੇਠ ਰਹਿਣ ਵਾਲੇ ਪਰਿਵਾਰ ਨੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਪਿਆਈ ਚਾਹ
ਮਹਿਮਾਨਾਂ ਦਾ ਸਵਾਗਤ ਕਰਨਾ ਪੰਜਾਬੀਆਂ ਦੇ ਖੂਨ ’ਚ ਹੈ, ਇਹ ਉਦੋਂ ਦੇਖਿਆ ਗਿਆ ਜਦੋਂ ਰਾਵੀ ਦਰਿਆ ਦੇ ਬਹੁਤ ਨੇੜੇ ਸਥਿਤ ਅੱਡਾਇਆ ਪਿੰਡ ’ਚ ਤਰਪਾਲ ਹੇਠ ਰਹਿਣ ਵਾਲੇ ਇਕ ਪਰਿਵਾਰ ਨੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਚਾਹ ਪਿਆਈ। ਦੋਵੇਂ ਅਧਿਕਾਰੀਆਂ ਨੇ ਇਕ ਮੰਜੇ ’ਤੇ ਬੈਠ ਕੇ ਚਾਹ ਪੀਤੀ ਅਤੇ ਪਰਿਵਾਰ ਦਾ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਪਣੇ ਇਲਾਕੇ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਪ੍ਰੀਤ ਹਰਪਾਲ, ਵੰਡੀ ਰਾਹਤ ਸਮੱਗਰੀ
NEXT STORY