ਅੰਮ੍ਰਿਤਸਰ (ਸੁਮਿਤ ਖੰਨਾ) : ਭਾਰਤ ਨੂੰ ਇਕਜੁੱਟ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਲੌਹਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦਾ 143ਵਾਂ ਜਨਮਦਿਨ ਅੱਜ ਦੇਸ਼ 'ਚ ਰਾਸ਼ਟਰੀ ਏਕਤਾ ਦਿਵਸ ਦੇ ਰੂਪ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਇਸ ਮੌਕੇ ਅੰਮ੍ਰਿਤਸਰ 'ਚ ਪੰਜਾਬ ਪੁਲਸ ਵਲੋਂ ਰਨ ਫਾਰ ਯੂਨੀਟੀ ਦਾ ਆਯੋਜਨ ਕੀਤਾ ਗਿਆ। ਇਸ ਦਾ ਆਯੋਜਨ ਪੁਲਸ ਕਮਿਸ਼ਨਰ ਵਲੋਂ ਕੀਤਾ ਗਿਆ, ਜਿਸ 'ਚ ਜ਼ਿਲੇ ਦੇ ਸਾਰੇ ਉੱਚ ਪੁਲਸ ਅਧਿਕਾਰੀਆਂ ਤੇ ਹੋਰ ਅਧਿਕਾਰੀਆਂ ਨੇ ਇਸ 'ਚ ਹਿੱਸਾ ਲਿਆ। ਅੰਮ੍ਰਿਤਸਰ 'ਚ ਇਹ ਦੌੜ ਪੁਲਸ ਲਾਈਨ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਪੁਲਸ ਲਾਈਨ ਪਹੁੰਚ ਕੇ ਸੰਪਨ ਹੋਈ।
ਇਸ ਵਿਸ਼ੇਸ਼ ਦਿਨ 'ਤੇ ਰਨ ਫਾਰ ਯੂਨੀਟੀ ਦਾ ਆਯੋਜਨ ਕਰਨ ਦਾ ਮੁਖ ਮੰਤਵ ਸਭ ਨੂੰ ਇਕਜੁੱਟ ਰਹਿਣ ਦਾ ਸੰਦੇਸ਼ ਦੇਣਾ ਹੈ। ਇਸ ਦੇ ਨਾਲ ਹੀ ਸਰਦਾਰ ਵੱਲਭ ਭਾਈ ਪਟੇਲ ਨੂੰ ਦੇਸ਼ ਦੀ ਇਕਜੁੱਟਤਾ ਤੇ ਅਖੰਡਤਾ ਨੂੰ ਬਣਾਈ ਰੱਖਣ 'ਚ ਪਾਏ ਗਏ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਸ਼ਰਧਾਂਜਲੀ ਦਿੱਤੀ ਗਈ।
ਬੇਅਦਬੀ ਮਾਮਲਿਆਂ 'ਤੇ ਪੰਜਾਬ ਸਰਕਾਰ ਨੂੰ ਝਾੜ, ਹਾਈਕੋਰਟ ਨੇ ਮੰਗਿਆ ਜਵਾਬ
NEXT STORY