ਅੰਮ੍ਰਿਤਸਰ (ਸੁਮਿਤ ਖੰਨਾ) : ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਹਿਦਾਇਤਾਂ ਮੁਤਾਬਕ 9ਵੀਂ ਤੋਂ ਲੈ ਕੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਅੱਜ ਸਕੂਲ ਖੋਲ੍ਹ ਦਿੱਤੇ ਗਏ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਦੇ ਸਰਕਾਰ ਤੇ ਪ੍ਰਾਈਵੇਟ ਸਕੂਲਾਂ 'ਚ ਵਿਦਿਆਰਥੀਆਂ ਦੀ ਮੁੱਖ ਗੇਟ 'ਤੇ ਹੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ ਅਤੇ ਸਕ੍ਰੀਨਿੰਗ ਹੋਣ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਕੂਲ ਦੇ ਅੰਦਰ ਦਾਖ਼ਲ ਹੋਣ ਦਿੱਤਾ ਗਿਆ। ਇਸ ਤੋਂ ਇਲਾਵਾ ਕਲਾਸਾਂ 'ਚ ਵੀ ਵਿਦਿਆਰਥੀਆਂ ਨੂੰ ਬਿਠਾਉਣ ਤੋਂ ਬਾਅਦ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ। ਬੱਚੇ ਮਾਸਕ ਪਹਿਨ ਕੇ ਸਿੱਖਿਆ ਗ੍ਰਹਿਣ ਕਰ ਰਹੇ ਹਨ।
ਇਹ ਵੀ ਪੜ੍ਹੋ : ਰੈਸਟੋਰੈਂਟ 'ਚ ਜਨਮ ਦੇਣ ਮਨਾਉਣ ਆਏ ਨੌਜਵਾਨਾਂ ਨੂੰ ਖਾਣੇ 'ਚ ਪਰੋਸਿਆ ਕਾਕਰੇਚ, ਹੰਗਾਮਾ
ਇਸ ਮੌਕੇ ਗੱਲਬਾਤ ਕਰਦਿਆਂ ਸਰਕਾਰ ਸਕੂਲ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਅੱਜ ਕਰੀਬ 7 ਮਹੀਨੇ ਬਾਅਦ ਬੱਚੇ ਸਕੂਲ 'ਚ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਹਰ ਸੈਸ਼ਨ ਦੇ ਬੱਚਿਆਂ ਨੂੰ ਦੋ ਭਾਗਾਂ 'ਚ ਵੰਡਿਆ ਗਿਆ ਹੈ। ਸਕੂਲ ਦੇ ਬੈਂਚਾਂ 'ਤੇ ਵੀ ਨਿਸ਼ਾਨ ਲਗਾਏ ਹਨ ਤਾਂ ਜੋ ਬੱਚੇ ਸਮਾਜਿਕ ਦੂਰੀ ਦਾ ਧਿਆਨ ਰੱਖ ਕੇ ਬੈਠਣ। ਇਸ ਤੋਂ ਇਲਾਵਾ ਸਕੂਲ ਦੇ ਮੈਨ ਗੇਟ 'ਤੇ ਵੀ ਬੱਚਿਆਂ ਦਾ ਤਾਪਮਾਨ ਚੈੱਕ ਕਰਨ ਅਤੇ ਸੈਨੇਟਾਈਜ਼ ਦਾ ਵੀ ਪੂਰਾ ਇਤਜ਼ਾਮ ਕੀਤਾ ਗਿਆ ਹੈ। ਸਕੂਲ ਦੀ ਕੈਂਟੀਨ ਨੂੰ ਵੀ ਬੰਦ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ ਪਏ ਕੀਰਨੇ : ਕਾਰਡ ਦੇਣ ਜਾ ਰਹੇ ਤਿੰਨ ਨੌਜਵਾਨਾਂ ਦੀ ਦਰਦਨਾਕ ਹਾਦਸੇ 'ਚ ਮੌਤ
ਵਿਸ਼ੇਸ਼ ਇਜਲਾਸ : ਕਾਲੇ ਚੋਲੇ ਪਾ ਕੇ ਵਿਧਾਨ ਸਭਾ ਪੁੱਜੇ 'ਆਪ' ਵਿਧਾਇਕ, ਦੇਖੋ ਮੌਕੇ ਦੀਆਂ ਤਸਵੀਰਾਂ
NEXT STORY