ਅੰਮ੍ਰਿਤਸਰ (ਦਲਜੀਤ ਸ਼ਰਮਾ) - ਸਰਕਾਰੀ ਸਕੂਲ ਅਤੇ ਸਿੱਖਿਆ ਬਚਾਓ ਮੰਚ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਬਚਾਉਣ ਲਈ ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ। ਮੰਚ ਵੱਲੋਂ ਵਿੱਢੇ ਸੰਘਰਸ਼ ਦੇ ਪਹਿਲੇ ਪੜਾਅ ਤਹਿਤ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਰੋਸ ਰੈਲੀ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ 'ਚ ਅੰਮ੍ਰਿਤਸਰ ਜ਼ਿਲੇ ਦੇ ਅਗੂਆਂ ਨੇ ਡੀ. ਸੀ. ਕੰਪਲੈਕਸ 'ਚ ਇਕੱਠੇ ਹੋ ਕੇ ਸਰਕਾਰ ਵਿਰੁੱਧ ਰੋਸ ਮੁਜਾਹਰਾ ਵੀ ਕੀਤਾ।
ਇਸ ਨੂੰ ਸੰਬੋਧਨ ਕਰਦਿਆਂ ਮੰਚ ਦੇ ਪ੍ਰਮੁੱਖ ਆਗੂ ਹਰਜਿੰਦਰਪਾਲ ਸਿੰਘ ਪੰਨੂ, ਗੁਰਿੰਦਰ ਸਿੰਘ ਘੁੱਕੇਵਾਲੀ ਤੇ ਸੁਖਜਿੰਦਰ ਸਿੰਘ ਸਠਿਆਲਾ ਨੇ ਸਾਂਝੇ ਰੂਪ 'ਚ ਕਿਹਾ ਕਿ ਮੰਚ ਵੱਲੋਂ ਆਪਣੇ ਅਧਿਆਪਕ ਸਾਥੀਆਂ ਦੀਆਂ ਅਹਿਮ ਭੱਖਦੀਆਂ ਮੰਗਾਂ ਮਨਵਾਉਣ ਦੇ ਨਾਲ-ਨਾਲ ਸਿੱਖਿਆ ਦੀ ਬਿਹਤਰੀ ਲਈ ਅਧਿਆਪਕਾਂ ਕੋਲੋਂ ਲਏ ਜਾ ਰਹੇ ਹਰੇਕ ਤਰ੍ਹਾਂ ਦੇ ਗੈਰ-ਵਿੱਦਿਅਕ ਕੰਮਾਂ ਨੂੰ ਪੱਕੇ ਤੌਰ ਤੇ ਗਲੋਂ ਲਾਹੁਣ ਅਤੇ ਨਿੱਤ ਆ ਰਹੇ ਨਾਦਰਸ਼ਾਹੀ ਹੁਕਮਾਂ ਨੂੰ ਪੁੱਠਾ ਗੇੜਾ ਦੇਣ ਲਈ 18 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਵਿਖੇ ਬੇਮਿਸਾਲ ਵਿਸ਼ਾਲ ਰੋਸ ਰੈਲੀ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਸ ਰੋਸ ਰੈਲੀ ਨੂੰ ਪੂਰੀ ਤਰ੍ਹਾਂ ਨਾਲ ਸਫ਼ਲ ਕਰਨ ਲਈ ਜ਼ਿਲੇ ਨਾਲ ਸਬੰਧਿਤ ਮੰਚ ਆਗੂਆਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਤਾਂ ਜੋ ਜ਼ਿਲੇ ਭਰ ਦੇ ਹਰੇਕ ਅਧਿਆਪਕ ਤੱਕ ਪਹੁੰਚ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਜ਼ਿਲੇ ਤੋਂ 400 ਦੇ ਕਰੀਬ ਅਧਿਆਪਕਾਂ ਨੂੰ ਪਟਿਆਲਾ ਰੋਸ ਰੈਲੀ 'ਤੇ ਲੈ ਕੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ, ਇਸ ਲਈ ਉਨ੍ਹਾਂ ਨੇ ਜਿਲ੍ਹੇ ਭਰ ਦੇ ਸਮੂਹ ਅਧਿਆਪਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇੱਕਜੁੱਟ ਹੋ ਕੇ ਮੰਚ ਦਾ ਸਾਥ ਦੇਣ ਤਾਂ ਜੋ ਅਧਿਆਪਕ ਵਰਗ ਨੂੰ ਬੇਲੋੜਾ ਪਰੇਸ਼ਾਨ ਕਰਨ ਲਈ ਨਿੱਤ ਦਿਨ ਥੋਪੇ ਜਾ ਰਹੇ ਨਾਦਰਸ਼ਾਹੀ ਫਰਮਾਨਾਂ ਨੂੰ ਤੁਰੰਤ ਰੋਕਿਆ ਜਾ ਸਕੇ ।
ਇਸ ਮੌਕੇ ਮੰਚ ਦੇ ਆਗੂ ਸਤਬੀਰ ਬੋਪਾਰਾਏ, ਪ੍ਰਭਜਿੰਦਰ ਸਿੰਘ ਭਲਾ ਪਿੰਡ, ਸੁਖਵਿੰਦਰ ਸਿੰਘ ਤੇੜੀ, ਚੰਨਦੀਪ ਸਿੰਘ ਬੁਤਾਲਾ, ਅਜੈ ਡੋਗਰਾ, ਕੰਵਰਜੀਤ ਸਿੰਘ ਜੰਡਿਆਲਾ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਵੇਰਕਾ, ਪਰਮਬੀਰ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਥਿੰਦ, ਮਨਿੰਦਰ ਸਿੰਘ, ਜਸਵਿੰਦਰ ਪਾਲ ਸਿੰਘ ਜੱਸ, ਜਗਦੀਸ਼ ਸਿੰਘ ਚੱਕ ਸਿਕੰਦਰ, ਤੇਜਇੰਦਰ ਪਾਲ ਸਿੰਘ ਮਾਨ, ਲਖਵਿੰਦਰ ਸਿੰਘ ਦਹੂਰੀਆਂ, ਗੁਰਮੁੱਖ ਸਿੰਘ ਕੌਲੋਵਾਲ, ਸੁਖਜਿੰਦਰ ਸਿੰਘ ਦੂਜੋਵਾਲ, ਰਾਜਵਿੰਦਰ ਸਿੰਘ ਲੁੱਧੜ, ਰਜਿੰਦਰ ਸਿੰਘ ਰਾਜਾਸਾਂਸੀ, ਮਨਜੀਤ ਸਿੰਘ, ਸਰਬਜੀਤ ਸਿੰਘ ਕੋਟਲੀ, ਤਲਵਿੰਦਰਬੀਰ ਸਿੰਘ ਬੁੱਟਰ, ਕੰਵਲਪ੍ਰੀਤ ਸਿੰਘ ਭਕਨਾ, ਨਰੇਸ਼ ਕੁਮਾਰ, ਸੁਖਰਾਜ ਸਿੰਘ ਹਾਜ਼ਰ ਸਨ ।
ਟ੍ਰੈਵਲ ਇੰਡਸਟਰੀ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਵਰਕਸ਼ਾਪ ਦਾ ਆਯੋਜਨ (ਵੀਡੀਓ)
NEXT STORY