ਅੰਮ੍ਰਿਤਸਰ (ਸੁਮਿਤ ਖੰਨਾ) : ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਜਟ ਇਜਲਾਸ 'ਚ 2019-20 ਦਾ ਸਲਾਨਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਨੂੰ ਲੈ ਕੇ ਅੱਜ ਸਿੱਖ ਸਦਭਾਵਨਾ ਦਲ ਵਲੋਂ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਐੱਸ.ਜੀ.ਪੀ.ਸੀ. ਨੂੰ ਬਾਦਲਾਂ ਤੋਂ ਮੁਕਤ ਕਰਵਾਇਆ ਜਾਵੇ, ਵਿੱਦਿਅਕ ਅਦਾਰਿਆਂ 'ਚ ਲੱਚਰ ਪ੍ਰੋਗਰਾਮ ਬੰਦ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਦਰਸ਼ਨੀ ਡਿਊਡੀ ਦੇ ਪੁਰਾਤਨ ਦਰਵਾਜੇ ਲਗਾਏ ਦੀ ਮੰਗ ਕਰਦੇ ਹੋਏੇ ਸ਼੍ਰੋਮਣੀ ਕਮੇਟੀ ਨੂੰ 30 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ।
ਧੂਰੀ ਦੀ ਨੇਹਾ ਨੇ ਸਹਾਇਕ ਜ਼ਿਲਾ ਅਟਾਰਨੀ ਬਣ ਕੇ ਮਾਪਿਆਂ ਦਾ ਨਾਂ ਚਮਕਾਇਆ
NEXT STORY