ਅੰਮ੍ਰਿਤਸਰ (ਸੁਮਿਤ ਖੰਨਾ, ਅਗਨੀਹੋਤਰੀ) : ਕਾਰ ਸੇਵਾ ਵਾਲੇ ਬਾਬਾ ਸ਼ੁਬੇਗ ਸਿੰਘ ਜੀ ਗੋਇੰਦਵਾਲ ਸਾਹਿਬ ਵਲੋਂ ਗੁਰੂ ਕੀ ਵਡਾਲੀ ਸਥਿਤ ਗਿਆਨੀ ਸੋਹਣ ਸਿੰਘ ਸੀਤਲ ਢਾਡੀ, ਕਵੀਸ਼ਰ ਗੁਰਮਤਿ ਕਾਲਜ ਦੀ ਕਰਵਾਈ ਗਈ। ਉਸਾਰੀ ਮੁਕੰਮਲ ਹੋਣ ਉਪਰੰਤ ਉਪਰੋਕਤ ਕਾਲਜ ਦਾ ਉਦਘਾਟਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਕੀਤਾ ਗਿਆ।
ਉਦਘਾਟਨ ਉਪਰੰਤ ਭਾਈ ਲੌਂਗੋਵਾਲ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਪੱਧਰ 'ਤੇ ਉਪਰਾਲੇ ਕਰ ਰਹੀ ਹੈ ਤੇ ਗੁਰੂਧਾਮਾਂ ਦੀ ਸੇਵਾ-ਸੰਭਾਲ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖੀ ਨਾਲ ਜੋੜ੍ਹਨ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿਚ ਕਾਲਜ ਖੋਲ੍ਹੇ ਗਏ ਹਨ ਤੇ ਖੋਲ੍ਹੇ ਜਾਣਗੇ।
ਇਸ ਮੌਕੇ ਐੱਸ.ਜੀ.ਪੀ.ਸੀ. ਦੇ ਜਨਰਲ ਸਕੱਤਰ ਜਥੇ. ਗੁਰਬਚਨ ਸਿੰਘ ਕਰਮੂੰਵਾਲ, ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਦਿਲਬਾਗ ਸਿੰਘ ਵਡਾਲੀ, ਜਥੇ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਢਾਡੀ, ਕਵੀਸ਼ਰ ਤੇ ਅਕਾਲੀ ਆਗੂ ਹਾਜ਼ਰ ਸਨ।
ਜ਼ਮੀਨੀ ਵਿਵਾਦ ਕਾਰਨ ਚਲਾਈਆਂ ਗੋਲੀਆਂ, ਇਕ ਜ਼ਖਮੀ
NEXT STORY