ਅੰਮ੍ਰਿਤਸਰ (ਦੀਪਕ ਸ਼ਰਮਾ) : ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਓੜੀ ਢਾਹੁਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਬਾਬਿਆਂ ਵਲੋਂ ਰਾਤ ਦੇ ਹਨੇਰੇ 'ਚ ਚੋਰੀ ਢਾਹੁਣ ਦੇ ਘਿਨੌਣੇ ਕਾਰਨਾਮੇ ਮਗਰੋਂ ਦਿੱਤੇ ਗਏ ਬਿਆਨ 'ਚ ਕਿਹਾ ਕਿ ਬਾਬਿਆਂ ਵਲੋਂ ਡਿਉੜੀ ਢਾਹੁਣ ਦਾ ਕਾਰਾ ਦਰਦਨਾਕ ਸੀ, ਜਿਸ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਬਣਾਈ ਗਈ ਸਬ-ਕਮੇਟੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਕਿ ਜੇਕਰ ਪੜਤਾਲ ਦੌਰਾਨ ਕੋਈ ਦਫਤਰੀ ਕਰਮਚਾਰੀ ਵੀ ਦੋਸ਼ੀ ਪਾਇਆ ਗਿਆ ਤਾਂ ਉਹ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬਾਬਿਆਂ ਦੀ ਇਸ ਕਾਰਵਾਈ ਨੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਅਤੇ ਮਰਯਾਦਾ ਦੀ ਉਲੰਘਣਾ ਕੀਤੀ ਗਈ ਹੈ।
ਡਾ. ਰੂਪ ਸਿੰਘ ਨੇ ਆਖਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਿਆ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਸੇ ਦਿਨ ਐਲਾਨ ਕੀਤਾ ਸੀ ਕਿ ਇਸ ਦਰਸ਼ਨੀ ਡਿਓੜੀ ਨੂੰ ਮੁੜ ਪਹਿਲਾਂ ਦੀ ਤਰ੍ਹਾਂ ਸੰਭਾਲਣ ਲਈ ਤਕਨੀਕੀ ਮਾਹਿਰਾਂ ਦੀ ਰਾਏ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਆਪ ਕਾਰਜ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਸਿੱਖ ਕੌਮ ਅਤੇ ਗੁਰੂ ਪੰਥ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਉਣ ਵਾਲੇ ਸਮੇਂ ਵਿਚ ਵਿਰਾਸਤੀ ਇਮਾਰਤਾਂ, ਇਰਾਸਤੀ ਵਸਤਾਂ ਤੇ ਇਤਿਹਾਸਕ ਦਰੱਖਤਾਂ ਆਦਿ ਨੂੰ ਬਚਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਕ ਵਿਰਾਸਤੀ ਕਮੇਟੀ ਗਠਿਤ ਕੀਤੀ ਜਾਵੇਗੀ, ਜਿਸ 'ਚ ਪੁਰਾਤਤਵ ਵਿਭਾਗ, ਪੁਰਾਤਨ ਵਸਤਾਂ ਦੇ ਰੱਖ-ਰਖਾਵ ਦੇ ਮਾਹਿਰ, ਪੁਰਾਤਨ ਇਮਾਰਤ ਕਲਾ ਨਾਲ ਸਬੰਧਤ ਤਕਨੀਕੀ ਮਾਹਿਰ ਸ਼ਾਮਲ ਕੀਤੇ ਜਾਣਗੇ ਤਾਂ ਜੋ ਕਾਰਸੇਵਾ ਦੇ ਨਾਂ 'ਤੇ ਕੋਈ ਵੀ ਵਿਰਾਸਤੀ ਯਾਦਗਾਰਾਂ ਦਾ ਘਾਣ ਨਾ ਕਰ ਸਕੇ। ਡਾ. ਰੂਪ ਸਿੰਘ ਨੇ ਇਹ ਵੀ ਆਖਿਆ ਕਿ ਕਾਰਸੇਵਾ ਵਾਲੇ ਬਾਬੇ ਸੰਗਤ ਦੀ ਮਾਇਆ ਨਾਲ ਹੀ ਕਾਰਸੇਵਾਵਾਂ ਕਰਦੇ ਹਨ, ਜਦਕਿ ਕੁਝ ਬਾਬਿਆਂ ਵੱਲੋਂ ਸੰਗਤ ਦੀ ਮਾਇਆ ਦੁਆਰਾ ਆਪਣੇ ਨਿੱਜੀ ਕਾਰੋਬਾਰ ਸਥਾਪਿਤ ਕੀਤੇ ਜਾ ਰਹੇ ਹਨ, ਜਿਸ ਤੋਂ ਸੰਗਤ ਨੂੰ ਸੁਚੇਤ ਹੋਣ ਦੀ ਲੋੜ ਹੈ।
ਹੁਸ਼ਿਆਰਪੁਰ 'ਚ ਕਾਂਗਰਸ ਨੇ ਡਾ. ਰਾਜ ਕੁਮਾਰ 'ਤੇ ਖੇਡਿਆ ਦਾਅ, ਜਾਣੋ ਕਿਹੋ ਜਿਹੈ ਪਿਛੋਕੜ
NEXT STORY