ਅੰਮ੍ਰਿਤਸਰ : ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀ ਨਵੀਂ ਤਰੀਕ ਬਾਰੇ ਸ਼੍ਰੋਮਣੀ ਕਮੇਟੀ ਨੇ ਮੁੜ ਦੇਸ਼ ਵਿਦੇਸ਼ ਦੇ ਵੱਖ-ਵੱਖ ਆਗੂਆਂ ਨੂੰ ਸੱਦੇ ਭੇਜ ਦਿੱਤੇ ਹਨ। ਪਰ ਇਸ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਨਵੀਂ ਤਰੀਕ ਵਾਲਾ ਸੱਦਾ ਨਹੀਂ ਭੇਜਿਆ ਗਿਆ। ਜਿਨ੍ਹਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਉਨ੍ਹਾਂ 'ਚ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ, ਗਵਰਨਰ, ਔਕਾਡ ਬੋਰਡ ਤੇ ਪੀਜੀਪੀਸੀ ਦੇ ਆਗੂਆਂ ਤੋਂ ਇਲਾਵਾ ਹੋਰ ਮੋਹਤਬਰ ਦੇ ਨਾਂ ਸ਼ਾਮਲ ਹਨ। ਇਸੇ ਤਰ੍ਹਾਂ ਚੜ੍ਹਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਮੁੜ ਸੱਦਾ ਪੱਤਰ ਨਾ ਭੇਜੇ ਜਾਣ ਬਾਰੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਹੋਰਨਾਂ ਨੇ ਚੁੱਪੀ ਧਾਰੀ ਹੋਈ ਹੈ।
ਹੁਣ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ
NEXT STORY