ਅੰਮ੍ਰਿਤਸਰ (ਸੁਮਿਤ ਖੰਨਾ) : 14 ਮਾਰਚ ਤੋਂ ਸ਼ੁਰੂ ਹੋ ਰਹੇ ਨਵੇਂ ਸੰਮਤ 551 ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਸਿੰਘ ਸਾਹਿਬਾਨ ਦੀ ਹੋਈ ਮੀਟਿੰਗ 'ਚ ਇਸ ਕੈਲੰਡਰ ਨੂੰ ਜਾਰੀ ਕੀਤਾ ਗਿਆ ਤੇ ਨਾਲ ਹੀ ਸਿੱਖ ਸੰਗਤਾਂ ਨੂੰ ਇਸ ਕੈਲੰਡਰ ਮੁਤਾਬਕ ਗੁਰਪੁਰਬ ਤੇ ਹੋਰ ਸਿੱਖ ਕੌਮ ਨਾਲ ਸਬੰਧਤ ਤਿਉਹਾਰ ਮਨਾਉਣ ਲਈ ਕਿਹਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ।
ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੈਪਟਨ ਤੋਂ ਮੰਗ ਕੀਤੀ ਕਿ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਾਰੀਆਂ ਸਿਆਸੀ ਧਿਰਾਂ ਇਕ ਮੰਚ 'ਤੇ ਇਕੱਠੀਆਂ ਹੋ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ।
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ 'ਤੇ ਬਿੱਟੂ ਦਾ ਧਰਨਾ ਜਾਰੀ
NEXT STORY