ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜਥੇ 'ਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 7 ਜਨਵਰੀ ਤੱਕ ਜਮ੍ਹਾ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਦੇ ਨਾਲ ਸ਼ਨਾਖਤੀ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ, ਇਸ ਤੋਂ ਇਲਾਵਾ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਵੀ ਨਾਲ ਲਾਉਣ। ਸ਼ਰਧਾਲੂਆਂ ਦੇ ਪਾਸਪੋਰਟ ਦੀ ਮਿਆਦ 13-10-2019 ਤੱਕ ਹੋਣੀ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਮੁਕੰਮਲ ਤੇ ਦਰੁਸਤ ਵੇਰਵੇ ਭੇਜਣ ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਵਾਏ ਜਾ ਸਕਣ।
'ਆਪ' ਵਿਧਾਇਕ ਦੀ ਅਨੋਖੀ ਪਹਿਲ, ਭੱਤੇ ਲੈਣ ਤੋਂ ਕੀਤਾ ਇਨਕਾਰ
NEXT STORY