ਅੰਮ੍ਰਿਤਸਰ (ਜ.ਬ) : ਸ਼੍ਰੋਮਣੀ ਅਕਾਲੀ ਦਲ ਦਾ 100 ਸਾਲਾ ਸਥਾਪਨਾ ਦਿਵਸ ਅੱਜ ਅਕਾਲੀ ਦਲ ਵਲੋਂ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਸ਼ਬਦ ਕੀਰਤਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਭਗਵੰਤ ਮਾਨ ਦਾ ਵੱਡਾ ਬਿਆਨ, ਕੈਪਟਨ ਨੇ ਪੰਜਾਬ ਅਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਅੱਜ 100 ਸਾਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 1920 'ਚ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ ਗਿਆ ਸੀ। ਸ਼੍ਰੋਮਣੀ ਅਕਾਲੀ ਦਲ ਨੂੰ ਸ਼ਹੀਦਾਂ ਦੀ ਜਥੇਬੰਦੀ ਕਿਹਾ ਜਾਂਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਬੋਲਦਿਆਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਾਨੂੰਨ ਪਸੰਦ ਹੀ ਨਹੀਂ ਹਨ ਤਾਂ ਕਾਨੂੰਨ ਬਣਾਉਣ ਦਾ ਕੀ ਫ਼ਾਇਦਾ। ਉਨ੍ਹਾਂ ਕਿਹਾ ਕਿ ਜੇਕਰ ਇਸ ਸਮੇਂ ਪ੍ਰਧਾਨ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁੰਦੇ ਤਾਂ ਉਹ ਕਦੀ ਕਾਨੂੰਨ ਨਾ ਬਣਨ ਦਿੰਦੇ। ਉਨ੍ਹਾਂ ਕਿਹਾ ਕਿ ਉਹ ਪਾਰਲੀਮੈਂਟ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਨਗੇ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਨਾਲ ਹਮੇਸ਼ਾਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਰਹੇਗੀ।
ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ
ਮੰਤਰੀ 'ਆਸ਼ੂ' ਨੂੰ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਦਾ ਪ੍ਰਧਾਨ ਬਣਾਉਣ 'ਤੇ ਹਾਈਕੋਰਟ ਨੇ ਲਾਈ ਰੋਕ
NEXT STORY