ਅੰਮ੍ਰਿਤਸਰ (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਧਰਨਾਕਾਰੀਆਂ ਵਲੋਂ ਕੀਤੀ ਗਈ ਹਿੰਸਕ ਕਾਰਵਾਈ ਦੇ ਮਾਮਲੇ 'ਚ ਪੁਲਸ ਵਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ 'ਤੇ ਕਰਾਸ ਕੇਸ ਦਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਸ ਤੋਂ ਪੰਜਾਬ ਸਰਕਾਰ ਦੀ ਇਹ ਮਨਸ਼ਾ ਸਾਫ਼ ਹੁੰਦੀ ਹੈ ਕਿ ਉਹ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਨੂੰ ਜਾਣਬੁਝ ਕੇ ਉਹ ਢਾਹ ਲਾਉਣਾ ਚਾਹੁੰਦੀ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਰੁੱਧ ਕੇਸ ਦਰਜ ਕਰਨਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿਉਂਕਿ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਾਹਮਣੇ ਕਈ ਦਿਨਾਂ ਤੋਂ ਧਰਨਾ ਲਾਇਆ ਹੋਇਆ ਸੀ ਅਤੇ ਇਸ ਦੌਰਾਨ ਉਹ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਮੁਲਾਜ਼ਮਾਂ ਵਿਰੁੱਧ ਇਤਰਾਜ਼ਯੋਗ ਸ਼ਬਦਾਵਲੀ ਵਰਤ ਰਹੇ ਸਨ।
ਇਹ ਵੀ ਪੜ੍ਹੋ: ਦੇਵਤਾ ਨੂੰ ਖ਼ੁਸ਼ ਕਰਨ ਦੇ ਨਾਂ 'ਤੇ 4 ਜਨਾਨੀਆਂ ਨਾਲ ਹੈਵਾਨੀਅਤ, ਅਸ਼ਲੀਲ ਵੀਡੀਓ ਕੀਤੀ ਵਾਇਰਲ
ਲੰਘੀ 24 ਅਕਤੂਬਰ ਨੂੰ ਵੀ ਧਰਨਾਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਦੁਪਹਿਰ ਸਮੇਂ ਲੰਗਰ ਛਕਣ ਲਈ ਜਾ ਰਹੇ ਮੁਲਾਜ਼ਮਾਂ ਨੂੰ ਰੋਕਿਆ ਅਤੇ ਫਿਰ ਉਨ੍ਹਾਂ 'ਤੇ ਹਮਲਾ ਕੀਤਾ ਅਤੇ ਇਸ 'ਚ ਅੱਧੀ ਦਰਜਨ ਮੁਲਾਜ਼ਮਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕੀਤਾ। ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਖਿਲਾਫ਼ ਕਰਾਸ ਕੇਸ ਦਰਜ ਕਰ ਦੇਣਾ ਸਿੱਖ ਸੰਸਥਾ ਪ੍ਰਤੀ ਵਿਰੋਧੀ ਭਾਵਨਾ ਨੂੰ ਪ੍ਰਗਟ ਕਰਨ ਵਾਲੀ ਕਾਰਵਾਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਕ ਪਾਸੇ ਧਰਨਾਕਾਰੀਆਂ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ 'ਤੇ ਹਮਲਾ ਕਰਨਾ ਅਤੇ ਦੂਸਰੇ ਪਾਸੇ ਉਲਟਾ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ 'ਤੇ ਹੀ ਕਰਾਸ ਕੇਸ ਬਣਾ ਦੇਣਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜ੍ਹੋ: ਨੌਜਵਾਨ ਨੇ ਕੋਬਰਾ ਸੱਪ ਨਾਲ ਕਰਵਾਇਆ ਵਿਆਹ, ਕਿਹਾ- ਇਹ ਮੇਰੀ ਪਿਛਲੇ ਜਨਮ ਦੀ ਪ੍ਰੇਮਿਕਾ ਹੈ (ਵੀਡੀਓ)
ਪੰਜਾਬ 'ਚ ਪੈ ਰਹੀ 'ਸੁੱਕੀ ਠੰਡ', ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਰਹੇਗਾ ਮੌਸਮ
NEXT STORY