ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ। ਇਸ ਬੰਦ ਕਮਰਾ ਮੀਟਿੰਗ ਬਾਰੇ ਕੋਈ ਅਧਿਕਾਰਤ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ। ਇਸੇ ਦੌਰਾਨ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਇੱਥੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਪ੍ਰਦਰਸ਼ਨ ਕਰ ਰਹੀਆਂ ਸਿੱਖ ਜਥੇਬੰਦੀਆਂ ਨੇ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਆਮਦ ਮੌਕੇ ਵੀ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਦੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਮਗਰੋਂ ਇਸ ਰਸਤੇ ਬਾਹਰ ਆਉਣ ਦੀ ਸੰਭਾਵਨਾ ਸੀ। ਮੁਲਾਕਾਤ ਮਗਰੋਂ ਸ੍ਰੀ ਬਾਦਲ ਤੇ ਹੋਰ ਵਾਪਸ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਚਲੇ ਗਏ ਤੇ ਘੰਟਾ ਘਰ ਡਿਓੜੀ ਰਸਤੇ ਪਰਤ ਗਏ। ਸਿੱਖ ਜਥੇਬੰਦੀਆ ਦਾ ਧਰਨਾ 28ਵੇਂ ਦਿਨ ਵੀ ਜਾਰੀ ਰਿਹਾ।
ਇਹ ਵੀ ਪੜ੍ਹੋ : ਵਿਰਾਟ-ਅਨੁਸ਼ਕਾ ਤੋਂ ਬਾਅਦ ਹੁਣ ਇਹ ਕ੍ਰਿਕਟਰ-ਅਦਾਕਾਰਾ ਬਣਨ ਵਾਲੇ ਨੇ ਮਾਪੇ
ਇਸ ਮੌਕੇ ਸ਼੍ਰੋਮਣੀ ਕਮੇਟੀ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਾਸਤੇ ਤਿਆਰ ਹੈ। ਉਨ੍ਹਾਂ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਨ ਲਈ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕੀਤਾ। ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਚੋਣਾਂ 'ਚ ਬਾਦਲ ਦਲ ਨੂੰ ਸ਼੍ਰੋਮਣੀ ਕਮੇਟੀ ਦੀ ਸੱਤਾ ਤੋਂ ਹਟਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਨ੍ਹਾਂ ਕਿਹਾ ਕਿ ਜਮਹੂਰੀਅਤ 'ਚ ਸਾਰਿਆਂ ਨੂੰ ਚੋਣ ਲੜਨ ਦਾ ਹੱਕ ਹੈ। ਭਾਜਪਾ ਵਲੋਂ ਇਕੱਲੇ ਵਿਧਾਨ ਸਭਾ ਚੋਣਾਂ ਲੜਨ ਦੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਭਾਜਪਾ ਆਪਣਾ ਇਹ ਸੁਫ਼ਨਾ ਵੀ ਪੂਰਾ ਕਰ ਲਵੇ।
ਇਹ ਵੀ ਪੜ੍ਹੋ : ਗੂਗਲ ਅਨੁਸਾਰ ਕ੍ਰਿਕਟਰ ਰਾਸ਼ੀਦ ਖ਼ਾਨ ਦੀ ਪਤਨੀ ਹੈ ਅਨੁਸ਼ਕਾ ਸ਼ਰਮਾ,ਜਾਣੋ ਕੀ ਹੈ ਮਾਮਲਾ
ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬੀ ਗਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੱਢੀ ਭੜਾਸ, ਸੁਣਾਈਆਂ ਖਰ੍ਹੀਆਂ-ਖਰ੍ਹੀਆਂ
NEXT STORY