ਅੰਮ੍ਰਿਤਸਰ (ਅਰੁਣ, ਗੁਰਪ੍ਰੀਤ) : ਇੰਡੀਆ ਗੇਟ ਛੇਹਰਟਾ ਨੇੜੇ ਧਰਮ ਕੰਡੇ 'ਤੇ ਬੈਠੇ ਸ਼ਿਵ ਸੈਨਾ ਪੰਜਾਬ ਦੇ ਉੱਤਰ ਭਾਰਤ ਮੁਖੀ ਵਿਪਨ ਨਈਅਰ 'ਤੇ ਜਾਨਲੇਵਾ ਹਮਲਾ ਕਰਦਿਆਂ ਅਣਪਛਾਤੇ ਹਮਲਾਵਰਾਂ ਨੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਛੇਹਰਟਾ ਦੀ ਪੁਲਸ ਮੌਕੇ 'ਤੇ ਪੁੱਜ ਗਈ ਅਤੇ ਜ਼ਖਮੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਪ੍ਰੈੱਸ ਨਾਲ ਗੱਲਬਾਤ ਕਰਦਿਆਂ ਵਿਪਨ ਨਈਅਰ ਨੇ ਦੱਸਿਆ ਕਿ ਉਹ ਸ਼ਿਵ ਸੈਨਾ ਪੰਜਾਬ ਦਾ ਉੱਤਰ ਭਾਰਤ ਮੁਖੀ ਹੈ, ਉਸ ਨੇ 6 ਜੂਨ ਨੂੰ ਘੱਲੂਘਾਰਾ ਦਿਵਸ ਸਬੰਧੀ ਮਨਾਏ ਜਾਣ ਵਾਲੇ ਸਮਾਗਮ ਸਬੰਧੀ ਬਿਆਨ ਜਾਰੀ ਕੀਤਾ ਸੀ, ਜਿਸ ਦੀ ਰੰਜਿਸ਼ ਕਾਰਨ ਉਸ 'ਤੇ ਇਹ ਜਾਨਲੇਵਾ ਉਸ ਵੇਲੇ ਕੀਤਾ ਗਿਆ ਜਦੋਂ ਉਹ ਸ਼ਾਮ 4 ਵਜੇ ਦੇ ਕਰੀਬ ਆਪਣੇ ਧਰਮ ਕੰਡੇ 'ਤੇ ਬੈਠਾ ਸੀ। ਉਸ ਨੇ ਕੰਡੇ ਦੇ ਬਾਹਰ ਖੜ੍ਹੇ ਕੁਝ ਸ਼ੱਕੀ ਨੌਜਵਾਨਾਂ ਨੂੰ ਸਾਈਡ 'ਤੇ ਹੋਣ ਲਈ ਕਿਹਾ ਪਰ ਉਹ ਨਹੀਂ ਹਟੇ ਅਤੇ ਕੁਝ ਹੀ ਦੇਰ 'ਚ ਉਨ੍ਹਾਂ ਦੇ ਕੁਝ ਹੋਰ ਸਾਥੀ ਤੇਜ਼ਧਾਰ ਹਥਿਆਰਾਂ ਸਮੇਤ ਮੌਕੇ 'ਤੇ ਪੁੱਜ ਗਏ ਅਤੇ ਸੱਟਾਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਹਮਲਾਵਰ ਜਾਣ ਮੌਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਦੌੜ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਛੇਹਰਟਾ ਦੇ ਸਹਾਇਕ ਮੁਖੀ ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਇਸ ਕਾਤਲਾਨਾ ਹਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਸ ਖੇਤਰ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲਣ ਦੀ ਕੋਸ਼ਿਸ਼ ਕਰ ਰਹੀ ਹੈ, ਜਲਦ ਹੀ ਹਮਲਾਵਰਾਂ ਨੂੰ ਬੇਪਰਦ ਕੀਤਾ ਜਾਵੇਗਾ।
ਕੀ ਸੱਚਮੁੱਚ ਰਾਜਾ ਵੜਿੰਗ ਦੀ ਹਾਰ ਲਈ ਮਨਪ੍ਰੀਤ ਬਾਦਲ ਹੈ ਜ਼ਿੰਮੇਵਾਰ? (ਵੀਡੀਓ)
NEXT STORY