ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅੰਮ੍ਰਿਤਸਰ ਦੇ ਅਜੀਤ ਨਗਰ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਹਥਿਆਰਬੰਦਾਂ ਨੇ ਇਕ ਦੁਕਾਨ 'ਚ ਦਾਖਲ ਹੋ ਸ਼ਰੇਆਮ ਗੋਲੀਆਂ ਚਲਾਈਆਂ। ਇਸ ਉਪਰੰਤ ਉਕਤ ਹਥਿਆਰਬੰਦ ਵਿਅਕਤੀ ਦੁਕਾਨਦਾਰ ਨੂੰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਹਮਲਾਵਰ ਉਨ੍ਹਾਂ ਦੇ ਗੁਆਂਢੀ ਹਨ, ਜਿਨ੍ਹਾਂ ਨਾਲ ਕੁਝ ਦਿਨ ਪਹਿਲਾਂ ਉਸਦੇ ਲੜਕਿਆਂ ਨਾਲ ਝਗੜਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਰੰਜਿਸ਼ 'ਚ ਹਮਲਾਵਰਾਂ ਨੇ ਉਨ੍ਹਾਂ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਮੁਤਾਬਕ ਘਟਨਾ ਤੋਂ ਬਾਅਦ ਹਮਲਾਵਰ ਘਰ ਨੂੰ ਜਿੰਦਰਾ ਲਗਾ ਕੇ ਫਰਾਰ ਹੋ ਗਏ, ਜਿਨ੍ਹਾਂ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਂਝ ਤਾਂ ਗੁਰੂ ਨਗਰੀ 'ਚ ਫਾਇਰਿੰਗ ਦੀਆਂ ਘਟਨਾਵਾਂ ਆਮ ਹੁੰਦੀਆਂ ਜਾ ਰਹੀਆਂ ਹਨ ਪਰ ਚੋਣ ਜ਼ਾਬਤਾ ਲੱਗਾ ਹੋਣ ਦੇ ਬਾਵਜੂਦ ਬਾਜ਼ਾਰ 'ਚ ਸ਼ਰੇਆਮ ਹੋਈ ਫਾਇਰਿੰਗ ਦੀ ਇਸ ਘਟਨਾ ਨੇ ਪੁਲਸ ਦੀ ਕਾਰਗੁਜ਼ਾਰੀ ਨੂੰ ਵੀ ਸਵਾਲਾਂ ਦੇ ਘੇਰੇ 'ਚ ਲਿਆ ਖੜ੍ਹਾ ਕੀਤਾ ਹੈ।
1.43 ਲੱਖ ਰੁਪਏ ਲੁੱਟਣ ਵਾਲਾ 'ਡੱਡੂ' ਅੜਿੱਕੇ
NEXT STORY