ਅੰਮ੍ਰਿਤਸਰ ( ਗੁਰਿੰਦਰ ਸਾਗਰ ) - ਭੀੜ ਭਾੜ ਵਾਲੇ ਇਲਾਕੇ ਟੈਲੀਫੋਨ ਐਕਸਚੇਂਜ ਕੋਲ ਉਸ ਸਮੇਂ ਅਫ਼ਰਾ-ਤਫ਼ਰੀ ਮੱਚ ਗਈ, ਜਦੋਂ ਨਜ਼ਦੀਕ ਗੁਰਦੁਆਰਾ ਸਾਹਿਬ ਹਵੇਲੀ ਅਰੂੜ ਸਿੰਘ ਦੇ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਗ ਲੱਗਣ ਦਾ ਕਾਰਨ ਸ਼ਾਟ ਸਰਕਟ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ ਗਈ। ਅੱਗ ਲੱਗਣ ਦੀ ਇਸ ਘਟਨਾ ਵਿੱਚ ਗੁਰਦੁਆਰਾ ਸਾਹਿਬ ਅੰਦਰ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕੋਈ ਨੁਕਾਸਨ ਨਹੀਂ ਪਹੁੰਚਿਆ।
ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਣ ’ਤੇ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆ ਨੇ ਅੱਗ ‘ਤੇ ਸਮੇਂ ਸਿਰ ਕਾਬੂ ਪਾ ਕੇ ਲਿਆ, ਜਿਸ ਨਾਲ ਵੱਡੀ ਘਟਨਾ ਹੋਣ ਤੋਂ ਬੱਚ ਗਈ। ਘਟਨਾ ਸਥਾਨ ’ਤੇ ਪੁੱਜੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਲਵਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਘਟਨਾ ਦੀ ਸੂਚਨਾ ਫੋਨ ‘ਤੇ ਦਿੱਤੀ ਗਈ, ਜਿਸ ਤੋਂ ਬਾਅਦ ਬਿਨ੍ਹਾਂ ਦੇਰੀ ਘਟਨਾ ਵਾਲੀ ਥਾਂ ‘ਤੇ ਪਹੁੰਚੀਆ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚੇ ਕੇ ਅੱਗ ‘ਤੇ ਕਾਬੂ ਪਾ ਲਿਆ।
ਦੂਜੇ ਪਾਸੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦੇ ਭਤੀਜੇ ਵਿਕਾਸ ਸੋਨੀ, ਜੋ ਕੌਂਸਲਰ ਹਨ, ਉਨ੍ਹਾਂ ਨੇ ਕਿਹਾ ਕਿ ਫਾਇਰ ਬਿਗ੍ਰੇਡ ਦੇ ਅਧਿਕਾਰੀਆਂ ਦੀ ਸੂਝ-ਵੂਝ ਨਾਲ ਵੱਡੀ ਘਟਨਾ ਹੋਣ ਤੋਂ ਬਚਾਅ ਲਿਆ ਹੈ। ਇਸ ਮੌਕੇ ਪੁਲਸ ਅਧਿਕਾਰੀ ਏ.ਡੀ.ਸੀ.ਪੀ. ਹਰਜੀਤ ਸਿੰਘ ਧਾਲੀਵਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਸੀ.ਸੀ.ਟੀ.ਵੀ. ਕੈਮਰੇ ਦਾ ਡੀਵੀਆਰ ਕਬਜ਼ੇ ਵਿੱਚ ਲੈਕੇ ਜਾਂਚ ਕੀਤੀ ਜਾਵੇਗੀ।
ਖ਼ੁਲਾਸਾ: 4 ਮਹੀਨੇ ਪਹਿਲਾਂ ਰਚ ਲਈ ਸੀ ਲੁਧਿਆਣੇ ਨੂੰ ਦਹਿਲਾਉਣ ਦੀ ਸਾਜਿਸ਼, ਮਾਸਟਰਮਾਈਂਡ ਨੇ ਭੇਜੇ ਸਨ ਡਾਲਰ
NEXT STORY