ਅੰਮ੍ਰਿਤਸਰ (ਸੁਮਿਤ ਖੰਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਭੇਜਿਆ ਗਿਆ ਇਕ ਵਿਸ਼ੇਸ਼ ਜੱਥਾ ਅੱਜ ਵਤਨ ਵਾਪਸ ਪਰਤ ਆਇਆ ਹੈ। ਅਟਾਰੀ ਰੇਲਵੇ ਸਟੇਸ਼ਨ ਪਹੁੰਚੇ ਇਸ ਜੱਥੇ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਉਹ ਪਾਕਿਸਤਾਨ 'ਚ ਗੁਰਧਾਮਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ ਹਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਾਰੀ ਸੇਵਾ ਦਾ ਸਿਹਰਾ ਕੈਬਨਿਟ ਮੰਤਰੀ ਨਵਜੋਤ ਸਿੰਘ ਨੂੰ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ 'ਚ ਕਾਫੀ ਪ੍ਰਸ਼ੰਸਾ ਹੋ ਰਹੀ ਹੈ।
ਸੜਕ ਹਾਦਸੇ 'ਚ 21 ਸਾਲਾ ਮੁੰਡੇ ਦੀ ਮੌਤ
NEXT STORY