ਅੰਮ੍ਰਿਤਸਰ (ਸੁਮਿਤ ਖੰਨਾ) : ਨਾਗਰਿਕਤਾ ਸੋਧ ਕਾਨੂੰਨ ਅਤੇ ਕੇਂਦਰ ਦੀਆਂ ਹੋਰ ਵਧੀਕੀਆਂ ਵਿਰੁੱਧ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵਲੋਂ ਆਪਣੀਆਂ ਹੋਰ ਸਹਿਯੋਗੀ ਜਥੇਬੰਦੀਆਂ ਦੇ ਨਾਲ ਮਿਲ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਅੱਜ ਉਕਤ ਜਥੇਬੰਦੀਆਂ ਵਲੋਂ ਮੁਸਲਿਮ ਭਾਈਚਾਰੇ ਨੂੰ ਨਾਲ ਲੈ ਕੇ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨੇ ਕੇਂਦਰ ਦੀ ਮੋਦੀ ਸਰਕਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 20 ਜਨਵਰੀ ਨੂੰ ਰੋਡ ਜਾਮ ਕੀਤੇ ਜਾਣਗੇ।
ਕੈਪਟਨ ਦੀ ਘੂਰ ਤੋਂ ਬਾਅਦ ਬ੍ਰਿਟਿਸ਼ ਐਕਟਰ ਲੌਰੈਂਸ ਫੌਕਸ ਨੇ ਮੰਗੀ ਮੁਆਫੀ
NEXT STORY