ਅੰਮ੍ਰਿਤਸਰ(ਬਿਊਰੋ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1 ਤਰੀਕ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ ਹੈ, ਜੋ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ ਅਤੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ।
ਅਕਾਲ ਤਖਤ ਸਾਹਿਬ 'ਚ 5 ਸਿੰਘ ਸਾਹਿਬਾਨਾਂ ਵੱਲੋਂ ਆਦੇਸ਼ ਹੋਇਆ ਸੀ ਕਿ 1 ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਰੋਜ਼ਾਨਾ ਸ਼ਾਮ 5 ਵਜੇ 10 ਮਿੰਟ ਲਈ ਸਿੱਖ ਸੰਗਤਾਂ ਮੂਲ ਮੰਤਰ ਦਾ ਜਾਪ ਕਰਨ, ਜਿਸ ਦੇ ਚਲਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1 ਨਵੰਬਰ ਤੋਂ ਅਕਾਲ ਤਖਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। ਦੁਨੀਆਂ ਭਰ ਵਿਚ ਸਥਿਤ ਗੁਰਦੁਆਰਿਆਂ 'ਚ 13 ਦਿਨ ਇਸ ਮੂਲ ਮੰਤਰ ਦਾ ਜਾਪ ਹੋਵੇਗਾ ਅਤੇ ਜੋ ਸੰਗਤ ਘਰ ਹੋਵੇਗੀ ਉਹ ਘਰ 'ਚ ਮੂਲ ਮੰਤਰ ਦਾ ਜਾਪ ਕਰਨਗੀਆਂ।
ਪਰਾਲੀ ਸਾੜਨ ਤੋਂ ਰੋਕਣ ਲਈ ਰੋਜ਼ ਖੇਤਾਂ ਦਾ ਦੌਰਾ ਕਰਨਗੇ ਅਧਿਕਾਰੀ
NEXT STORY