ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ।
ਇਸ ਦੌਰਾਨ ਫੁੱਲਾਂ ਦੀ ਬਰਖਾ ਕਰਦੇ ਹੋਏ ਬੀੜ ਸਾਹਿਬ ਨੂੰ ਪਾਲਕੀ ਸਾਹਿਬ 'ਚ ਸ਼ੁਸ਼ੋਭਿਤ ਕੀਤਾ ਗਿਆ। ਬੈਂਡ ਤੇ ਨਗਾੜਿਆਂ ਦੀ ਗੂੰਜ ਨਾਲ ਸ਼ੁਰੂ ਹੋਏ ਇਸ ਨਗਰ ਕੀਰਤਨ 'ਚ ਸਤਨਾਮ-ਵਾਹਿਗੁਰੂ ਦੀ ਜਾਪ ਕਰਦੀਆਂ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਤੇ ਅਲੌਕਿਕ ਨਜ਼ਾਰਾ ਬਨ੍ਹਿਆ।
ਇਸ ਦੌਰਾਨ ਗੱਤਕਾ ਪਾਰਟੀਆਂ ਨੇ ਗੱਤਕੇ ਦੇ ਜੌਹਰ ਦਿਖਾ ਕੇ ਸੰਗਤ ਦਾ ਮੰਨ ਮੋਹ ਲਿਆ। ਸ੍ਰੀ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰੂ ਜੀ ਨੇ ਜਨਮ ਸਥਾਨ ਗੁਰਦੁਆਰਾ ਸ੍ਰੀ ਗੁਰੂ ਕੇ ਮਹਿਲ 'ਚ ਜਾ ਕੇ ਸੰਪੰਨ ਹੋਇਆ।

ਚੰਡੀਗੜ੍ਹ ਤੋਂ ਜਾਣ ਵਾਲੀਆਂ 8 ਟਰੇਨਾਂ 19 ਜਨਵਰੀ ਤੱਕ ਰੱਦ
NEXT STORY