ਅੰਮ੍ਰਿਤਸਰ (ਕਮਲ) : ਅੰਮ੍ਰਿਤਸਰ ਤੋਂ ਜੇਤੂ ਰਹੇ ਕਾਂਗਰਸ ਦੇ ਐੱਮ. ਪੀ. ਗੁਰਜੀਤ ਸਿੰਘ ਔਜਲਾ ਖਾਲਸਾ ਕਾਲਜ ਵਿਖੇ ਦੇਰ ਸ਼ਾਮ ਆਪਣੀ ਜਿੱਤ ਦਾ ਪ੍ਰਮਾਣ ਪੱਤਰ ਲੈਣ ਪੁੱਜੇ। ਇਸ ਮੌਕੇ ਸੈਂਕੜੇ ਵਰਕਰਾਂ ਨੇ ਖਾਲਸਾ ਕਾਲਜ ਦੇ ਬਾਹਰ ਆਤਿਸ਼ਬਾਜ਼ੀ ਕਰ ਕੇ ਖੁਸ਼ੀ ਮਨਾਈ। ਇਸ ਮੌਕੇ ਔਜਲਾ ਨਾਲ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਅਤੇ ਹਲਕਾ ਸਾਊਥ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਵਿਧਾਇਕ ਤਰਸੇਮ ਸਿੰਘ ਡੀ. ਸੀ., ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਅਤੇ ਜ਼ਿਲਾ ਦਿਹਾਤੀ ਕਾਂਗਰਸ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਸੁਖਜਿੰਦਰਰਾਜ ਸਿੰਘ ਲਾਲੀ, ਅਸ਼ਵਨੀ ਕੁਮਾਰ ਪੱਪੂ, ਜੁਗਲ ਕਿਸ਼ੋਰ ਸ਼ਰਮਾ, ਪ੍ਰਦੇਸ਼ ਮਹਿਲਾ ਕਾਂਗਰਸ ਪ੍ਰਧਾਨ ਮਮਤਾ ਦੱਤਾ ਤੇ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਹੋਰ ਵਰਕਰ ਤੇ ਨੇਤਾ ਹਾਜ਼ਰ ਸਨ। ਇਸ ਮੌਕੇ ਔਜਲਾ ਨੇ ਜ਼ਿਲਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਤੋਂ ਆਪਣੀ ਜਿੱਤ ਦਾ ਪ੍ਰਮਾਣ ਪੱਤਰ ਲਿਆ।
ਇਸ ਦੌਰਾਨ ਸੈਂਕੜੇ ਵਰਕਰਾਂ ਨੇ ਆਤਿਸ਼ਬਾਜ਼ੀ ਵੀ ਕੀਤੀ। ਔਜਲਾ ਨੇ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਹੋਰ ਵੀ ਕਈ ਧਾਰਮਿਕ ਅਸਥਾਨਾਂ 'ਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਮੇਰੀ ਜਿੱਤ ਦਾ ਸਿਹਰਾ ਜ਼ਿਲਾ ਕਾਂਗਰਸ ਲੀਡਰਸ਼ਿਪ ਤੇ ਵਰਕਰਾਂ ਨੂੰ ਜਾਂਦਾ ਹੈ, ਇਸ ਲਈ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਦਾ ਮੈਂ ਸਦਾ ਧੰਨਵਾਦੀ ਰਹਾਂਗਾ। ਉਨ੍ਹਾਂ ਕਿਹਾ ਕਿ ਮੇਰਾ ਇਕੋ ਮਕਸਦ ਗੁਰੂ ਨਗਰੀ ਦੇ ਰਹਿੰਦੇ ਵਿਕਾਸ ਕੰਮ ਕਰਵਾਉਣਾ ਹੈ ਤੇ ਨਵੇਂ ਸਿਰਿਓਂ ਨੌਜਵਾਨਾਂ ਲਈ ਰੋਜ਼ਗਾਰ ਤੇ ਉੱਚ ਸਿੱਖਿਆ ਦੇ ਵੱਡੇ ਉਪਰਾਲੇ ਕਰਨਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਔਜਲਾ ਦਾ ਮੂੰਹ ਮਿੱਠਾ ਵੀ ਕਰਵਾਇਆ।
ਗੁਰੂ-ਚੇਲੇ ਇਕੱਠੇ ਬਣੇ ਮੈਂਬਰ ਪਾਰਲੀਮੈਂਟ
NEXT STORY