ਅੰਮ੍ਰਿਤਸਰ (ਸੁਮਿਤ ਖੰਨਾ) : ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬਟ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।
ਇਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰਬਾਣੀ ਵੀ ਸਰਵਣ ਕੀਤੀ ਅਤੇ ਲੰਗਰ ਹਾਲ 'ਚ ਪੰਗਤ 'ਚ ਬੈਠ ਕੇ ਲੰਗਰ ਵੀ ਛਕਿਆ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਬਹੁਤ ਸਕੂਨ ਮਿਲਿਆ ਹੈ।
![PunjabKesari](https://static.jagbani.com/multimedia/16_21_314679841a8-ll.jpg)
ਨਹੁੰ-ਮਾਸ ਦਾ ਰਿਸ਼ਤਾ ਹੋਇਆ ਤਾਰ-ਤਾਰ, ਮਾਮੇ ਨੇ ਪੁੱਤਾਂ ਨਾਲ ਮਿਲ ਮਾਰਿਆ ਭਾਣਜਾ
NEXT STORY