ਅੰਮ੍ਰਿਤਸਰ (ਗੁਰਪ੍ਰੀਤ) : ਅਕਾਲ ਪੁਰਖ ਕੀ ਫੌਜ ਸੰਸਥਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਹਰਿਆਵਲ ਲਈ ਆਰੰਭ ਮੁਹਿੰਮ ਕੀਤੀ। ਦੂਸਰੇ ਪੜਾਅ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਪੌਦਾ ਲਗਾ ਕੀਤੀ ਗਈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਤੇ ਅਕਾਲ ਪੁਰਖ ਕੀ ਫੌਜ ਸੰਸਥਾ ਦੇ ਡਾਇਰੈਕਟਰ ਜਸਵਿੰਦਰ ਸਿੰਘ ਐਡਵੋਕੇਟ ਤੇ ਸਕੱਤਰ ਕੁਲਜੀਤ ਸਿੰਘ ਬ੍ਰਦਰਜ਼ ਵੀ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਐਡਵੋਟਕੇਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਅਕਾਲ ਪੁਰਖ ਕੀ ਫੌਜ ਵਲੋਂ 14 ਮਾਰਚ ਨੂੰ ਹਰ ਸਾਲ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਸ੍ਰੀ ਦਰਬਾਰ ਸਾਹਿਬ ਦੇ 1100 ਦੇ ਕਰੀਬ ਬੂਟੇ ਲਗਾਏ ਜਾ ਰਹੇ ਹਨ।
ਜਦੋਂ ਸਰਕਾਰੀ ਸਕੂਲ 'ਚ ਬੱਚਿਆਂ ਨੇ 'ਮੋਮਬੱਤੀ ਦੀ ਲੋਅ' ਹੇਠ ਦਿੱਤਾ ਪੇਪਰ...
NEXT STORY