ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਾਲਸਈ ਜਾਹੋ-ਜਲਾਲ ਨਾਲ ਅਲੌਕਿਕ ਨਗਰ ਕੀਰਤਨ ਕੱਢਿਆ ਗਿਆ ਹੈ। ਵਿਸ਼ਾਲ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ ਹੈ।
ਇਹ ਵੀ ਪੜ੍ਹੋ : ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ
ਇਸ ਦੌਰਾਨ ਹਜ਼ਾਰਾਂ ਦੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਹ ਨਗਰ ਕੀਰਤਨ ਗੁਰੂ ਰਾਮਦਾਸ ਸਰਾਂ, ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ ਅਤੇ ਘੰਟਾ ਘਰ ਪਲਾਜ਼ਾ, ਪਾਪੜਾ ਵਾਲਾ ਬਾਜ਼ਾਰ, ਆਟਾ ਮੰਡੀ, ਬਾਜ਼ਾਰ ਬਾਂਸਾਂ, ਚੌਕ ਛੱਤੀ ਖੂਹੀ, ਚੌਂਕ ਮੋਨੀ ਅਤੇ ਚੌਕ ਪਰਾਗਦਾਸ, ਚੌਕ ਬਾਬਾ ਸਾਹਿਬ ਆਦਿ ਇਲਾਕਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਣ ਹੋਵੇਗਾ।
ਇਹ ਵੀ ਪੜ੍ਹੋ : ਕਰਾਸ ਕੇਸ ਰੱਦ ਨਾ ਕੀਤਾ ਤਾਂ ਪੈਦਾ ਹੋਣ ਵਾਲੇ ਹਾਲਾਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ : ਭਾਈ ਲੌਂਗੋਵਾਲ
ਇਥੇ ਦੱਸ ਦੇਈਏ ਕਿ 2 ਨਵੰਬਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਅਤੇ ਚੌਥੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਮਨਾਇਆ ਜਾ ਰਿਹਾ ਹੈ। ਇਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆ ਸ੍ਰੀ ਹਰਿਮੰਦਰ ਸਾਹਿਬ ਨੂੰ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ।
ਯੂ. ਪੀ. ਤੋਂ ਆਏ ਝੋਨੇ ਦੀ ਜਾਂਚ 'ਚ ਜੁੱਟੀ 'ਮਾਛੀਵਾੜਾ ਪੁਲਸ', ਖੰਗਾਲੇ ਜਾ ਰਹੇ ਨੇ ਰਿਕਾਰਡ
NEXT STORY