ਅੰਮ੍ਰਿਤਸਰ (ਦੀਪਕ ਸ਼ਰਮਾ) : ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਡੀਨ, ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ, ਸਟਾਫ਼, ਫੈਕਿਲਟੀ ਅਤੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਐੱਮ. ਬੀ. ਬੀ. ਐੱਸ. ਦੇ ਨਵੇਂ ਬੈਚ 'ਚ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਪਹਿਲੇ ਸਾਲ ਦੇ 150 ਵਿਦਿਆਰਥੀਆਂ ਦਾ ਸਲਾਨਾ ਵਾਈਟ ਕਾਲਰ ਸਮਾਰੋਹ ਦੌਰਾਨ ਸਵਾਗਤ ਕੀਤਾ । ਡਾ. ਮਨਜੀਤ ਸਿੰਘ ਉਪਲ, ਡਾਇਰੈਕਟਰ ਪ੍ਰਿੰਸੀਪਲ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਨੇ ਮੈਡੀਕਲ ਦੇ ਭਵਿੱਖ 'ਚ ਆਪਣਾ ਕਦਮ ਰੱਖ ਚੁੱਕੇ ਵਿਦਿਆਰਥੀਆਂ ਨੂੰ ਸਿੱਖਿਆ ਦਿੰਦਿਆਂ ਕਿਹਾ ਕਿ ਡਾਕਟਰੀ ਕਿੱਤਾ ਬਹੁਤ ਹੀ ਮਹਾਨ ਕਿੱਤਾ ਹੈ। ਲੋਕ ਡਾਕਟਰਾਂ ਨੂੰ ਪ੍ਰਮਾਤਮਾ ਦਾ ਰੂਪ ਮੰਨਦੇ ਹਨ। ਇਸ ਲਈ ਵਿਦਿਆਰਥੀਆਂ ਨੂੰ ਪੂਰੀ ਦ੍ਰਿੜਤਾ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਡਾਕਟਰ ਬਨਣ ਦੇ ਬਾਅਦ ਪੂਰੀ ਵਫਾਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀਆਂ ਸੇਵਾਵਾਂ ਨਿਭਾਉਣੀਆਂ ਚਾਹੀਦੀਆਂ ਹਨ । ਡਾ. ਏ. ਪੀ. ਸਿੰਘ ਡੀਨ ਨੇ ਵਿਦਿਆਰਥੀਆਂ ਨਾਲ ਆਪਣੀ ਖੁਸ਼ੀ ਜਾਹਰ ਕਰਦਿਆਂ ਵਿਦਿਆਰਥੀਆਂ ਨੂੰ ਚਿੱਟੇ ਰੰਗ ਦੇ ਕੋਟ ਨੂੰ ਪਹਿਨਣ ਦੀ ਜਰੂਰਤ ਅਤੇ ਇਸ ਨਾਲ ਆਈਆਂ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ।
ਇਸ ਮੌਕੇ ਡਾ. ਏ. ਪੀ. ਸਿੰਘ, ਡੀਨ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ, ਡਾ. ਮਨਜੀਤ ਸਿੰਘ ਉਪਲ, ਡਾਇਰੈਕਟਰ ਪ੍ਰਿੰਸੀਪਲ, ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ, ਡਾ. ਅਨੁਪਮਾ ਮਹਾਜਨ, ਵਾਈਸ ਪ੍ਰਿੰਸੀਪਲ ਅਤੇ ਹੋਰ ਮੌਜੂਦ ਸਨ।
ਪੰਜਾਬ 'ਚ ਕੋਈ ਆਰਥਿਕ ਮੰਦਹਾਲੀ ਨਹੀਂ : ਕੈਪਟਨ
NEXT STORY