ਅੰਮ੍ਰਿਤਸਰ (ਗੁਰਪ੍ਰੀਤ) : ਜਿਥੇ ਦੇਸ਼ਾਂ -ਵਿਦੇਸ਼ਾਂ 'ਚ ਸੰਗਤਾਂ ਵਲੋਂ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਦਿਹਾੜਾ ਅੱਜ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਵਲੋਂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ ਤੇ ਰਾਗੀ ਜਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ।
ਇਸ ਦੌਰਾਨ ਐੱਸ.ਜੀ.ਪੀ.ਸੀ. ਦੇ ਮੈਨੇਜਰ ਨੇ ਭਗਤ ਰਵਿਦਾਸ ਜੀ ਦੀ ਜੀਵਨੀ ਤੇ ਉਨ੍ਹਾਂ ਦੀ ਬਾਣੀ 'ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਦਰਜ ਹੈ। ਉਨ੍ਹਾਂ ਨੇ ਪ੍ਰਭੂ ਭਗਤੀ, ਸੰਤ ਸੰਗਤ ਕਰਨ ਦਾ ਉਪਦੇਸ਼ ਦਿੱਤਾ ਹੈ। ਮਨੁੱਖ ਦਾ ਜਨਮ ਤਾਂ ਹੀ ਸਫਲ ਹੋ ਸਕਦਾ ਹੈ, ਜਦ ਉਹ ਪ੍ਰਭੂ ਦੀ ਭਗਤੀ ਕਰੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਨੇ ਜਾਤ-ਪਾਤ ਦਾ ਖੰਡਨ ਕਰਦਿਆਂ ਸ਼ਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ।
ਮੋਹਾਲੀ ਗੈਂਗਰੇਪ ਮਾਮਲੇ ਦੀ ਜਾਂਚ ਲਈ ਐੱਸ. ਆਈ. ਟੀ. ਗਠਿਤ
NEXT STORY